03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ਼ਿਵਾਲਿਕ ਮਾਡਲ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਜਗਰਾਉਂ, 4 ਅਪ੍ਰੈਲ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਦਾ ਪੰਜਵੀਂ ਕਲਾਸ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਜ਼ਿਆਦਾਤਰ ਵਿਦਿਆਰਥੀਆਂ ਨੇ ਉੱਚ ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਸਥਾਨ ਹਾਸਲ ਕੀਤੇ | ਸਕੂਲ ਦੀ ਵਿਦਿਆਰਥਣ ਰੋਸ਼ਨੀ ਨੇ 500 ਵਿਚੋਂ 500 ਅੰਕ ਲੈ ਕੇ ਪਹਿਲਾ ਸਥਾਨ, ਪ੍ਰਭਨੂਰ ਨੇ 500 ਵਿਚੋਂ 498 ਅੰਕ ਲੈ ਕੇ ਦੂਜਾ ਸਥਾਨ ਅਤੇ ਮੀਤ ਵਰਮਾ ਨੇ 500 ਵਿਚੋਂ 496 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਵਿਚ 22 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਸ੍ਰੀਮਤੀ ਨੀਲਮ ਸ਼ਰਮਾ ਨੇ ਇਸ ਸਾਲ ਦੇ ਨਤੀਜੇ ਦੀ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ | ਉੱਪ ਪ੍ਰਧਾਨ ਇਸ਼ਿਤਾ ਗੁਪਤਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਤੇ ਸਟਾਫ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਭਵਿੱਖ ਵਿਚ ਵੀ ਸਕੂਲ ਇਸੇ ਤਰ੍ਹਾਂ ਬਿਹਤਰ ਨਤੀਜੇ ਦੇਣ ਲਈ ਵਚਨਬੱਧ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਾ ਸ਼ੁਰੂ <br/> ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਬੜੂੰਦੀ ਤੋਂ ਸੰਗਤਾਂ ਧਾਰਮਿਕ ਅਸਥਾਨਾਂ ਲਈ ਰਵਾਨਾ <br/>
Ad Position 24