28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹੈਰੋਇਨ ਤੇ ਨਸ਼ਾ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ 2 ਵਿਅਕਤੀ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 06-04-2026
ਖੰਨਾ, 5 ਅਪ੍ਰੈਲ (ਪੱਤਰ ਪ੍ਰੇਰਕ)-ਥਾਣਾ ਸਦਰ ਖੰਨਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਦੇ ਦੋਸ਼ ਅਧੀਨ 'ਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਦਰ ਖੰਨਾ 'ਚ ਤਾਇਨਾਤ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ਨਾਲ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸੀ | ਇਸੇ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਦੇ ਕਬਜ਼ੇ ਚੋਂ 8.70 ਗ੍ਰਾਮ ਹੀਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਆਕਾਸ਼ਦੀਪ ਸਿੰਘ ਉਰਫ਼ ਜੋਨੀ ਵਾਸੀ ਆਨੰਦ ਨਗਰ, ਖੰਨਾ ਦੇ ਖ਼ਿਲਾਫ਼ ਐਨ. ਡੀ. ਪੀ. ਐੈੱਸ. ਐਕਟ ਦੀ ਧਾਰਾ 21/61/85 ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਦੂਜੇ ਮਾਮਲੇ 'ਚ ਏ. ਐੱਸ. ਆਈ. ਰਾਹੁਲਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਨਸ਼ੀਲੇ ਪਦਾਰਥਾਂ ਦਾ ਨਸ਼ਾ ਕਰਨ ਦਾ ਆਦੀ ਹੈ | ਉਨ੍ਹਾਂ ਨੇ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਕਥਿਤ ਦੋਸ਼ੀ ਹਰਪਿੰਦਰ ਸਿੰਘ ਵਾਸੀ ਪਿੰਡ ਨਰਾਇਣਗੜ੍ਹ, ਥਾਣਾ ਸਦਰ ਖੰਨਾ ਨੂੰ ਕਾਬੂ ਕਰ ਕੇ ਸਿਵਲ ਹਸਪਤਾਲ ਤੋਂ ਡੋਪ ਟੈੱਸਟ ਕਰਵਾਇਆ ਤਾਂ ਉਸ ਦੀ ਰਿਪੋਰਟ ਪਾਜੇਟਿਵ ਆਉਣ ਦੇ ਬਾਅਦ ਕਥਿਤ ਦੋਸ਼ੀ ਦੇ ਖ਼ਿਲਾਫ਼ ਐਨ. ਡੀ. ਪੀ. ਐੈੱਸ. ਐਕਟ ਦੀ ਧਾਰਾ 27/61/85 ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਅਤੇ ਸੂਬਾ ਸਰਕਾਰ ਭਾਰੀ ਗੜੇਮਾਰੀ ਤੇ ਬੇਮੌਸਮੀ ਵਰਖਾ ਨਾਲ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਵੇ -ਸ਼ਾਹ... ਅਗਲੀ ਖ਼ਬਰ ਗੁਰੂ ਅਰਜਨ ਦੇਵ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਕੱਲ੍ਹ ਤੋਂ - ਮੈਨੇਜਰ ਹਰਜਿੰਦਰ ਸਿੰਘ ਪੱਟੀ <br/...
Ad Position 24