28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਆਕਸਫੋਰਡ ਸੀਨੀਅਰ ਸਕੂਲ ਪਾਇਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 06-04-2026
ਪਾਇਲ, 5 ਅਪ੍ਰੈਲ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਆਕਸਫੋਰਡ ਸੀਨੀਅਰ ਸਕੂਲ, ਪਾਇਲ ਵਿੱਚ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਬਹੁਤ ਹੀ ਧਾਰਮਿਕ ਸਮਾਗਮ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਸਕੂਲ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਰਧਾ ਨਾਲ ਹਿੱਸਾ ਲਿਆ | ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਦੇ ਵਿਦਿਆਰਥੀਆਂ ਨੇ ਵੀ ਬੜੀ ਲਗਨ ਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ 'ਤੇ ਨਵੇਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਨੂੰ ਜਾਣ ਵੇਲੇ ਫੁੱਲ, ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸਾਹਿਬ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਆਤਮਿਕਤਾ ਜੀਵਨ ਵਿੱਚ ਕਾਮਯਾਬੀ ਲਈ ਬਹੁਤ ਜ਼ਰੂਰੀ ਹਨ | ਇਸ ਤੋਂ ਇਲਾਵਾ, ਅਧਿਆਪਕਾਂ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਅੰਤ ਵਿੱਚ ਸਾਂਝੀ ਅਰਦਾਸ ਕੀਤੀ ਗਈ, ਜਿਸ ਵਿੱਚ ਸਾਰੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ, ਚੰਗੀ ਸਿਹਤ ਅਤੇ ਉਜਲੇ ਭਵਿੱਖ ਲਈ ਅਸੀਸਾਂ ਮੰਗੀਆਂ ਗਈਆਂ | ਨਵੇਂ ਸੈਸ਼ਨ ਦੀ ਸ਼ੁਰੂਆਤ ਇਸ ਤਰ੍ਹਾਂ ਆਤਮਿਕਤਾ ਅਤੇ ਸਕਾਰਾਤਮਕਤਾ ਨਾਲ ਕਰਨ ਨਾਲ ਵਿਦਿਆਰਥੀਆਂ ਵਿੱਚ ਨਵਾਂ ਜੋਸ਼, ਆਤਮਵਿਸ਼ਵਾਸ ਅਤੇ ਸਿੱਖਣ ਦੀ ਲਗਨ ਦੇਖਣ ਨੂੰ ਮਿਲੀ | ਇਸ ਸਮੇਂ ਸਕੂਲ ਦੇ ਕਾਰਜਕਾਰੀ ਪ੍ਰਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ, ਪਿ੍ੰਸੀਪਲ ਵਿਜੈ ਕਪੂਰ, ਨਵਜੋਤ ਕੌਰ, ਅੰਸ਼ੂ ਅਹੂਜਾ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੁਣ ਤੱਕ 7988 ਮਰੀਜ਼ ਅੱਖਾਂ ਦੀ ਜਾਂਚ ਅਤੇ 1511 ਮਰੀਜ਼ਾਂ ਲੈਂਜ਼ ਪੁਆ ਚੁੱਕੇ ਹਨ-ਦਲਜੀਤ ਸਿੰਘ ਅਗਲੀ ਖ਼ਬਰ ਕੇਂਦਰ ਅਤੇ ਸੂਬਾ ਸਰਕਾਰ ਭਾਰੀ ਗੜੇਮਾਰੀ ਤੇ ਬੇਮੌਸਮੀ ਵਰਖਾ ਨਾਲ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਵੇ -ਸ਼ਾਹ...
Ad Position 24