ਖੰਨਾ, 5 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰਬਚਨ ਸਿੰਘ ਟੀਟੂ ਨੂੰ ਆਮ ਆਦਮੀ ਪਾਰਟੀ ਦਾ ਵਾਰਡ ਨੰਬਰ 9 ਦਾ ਇੰਚਾਰਜ ਨਿਯੁਕਤ ਕੀਤਾ ਗਿਆ | ਇਸ ਨਿਯੁਕਤੀ ਮੌਕੇ ਗੁਰਬਚਨ ਸਿੰਘ ਟੀਟੂ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਸਖ਼ਤ ਮਿਹਨਤ ਕਰਨਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕੋ ਇੱਕ ਪਾਰਟੀ ਹੈ ਜੋ ਸੱਚਮੁੱਚ ਆਮ ਲੋਕਾਂ ਦੀ ਆਵਾਜ਼ ਬਣ ਕੇ ਉੱਭਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ 'ਚ ਹੀ ਇਤਿਹਾਸਿਕ ਵਿਕਾਸ ਕਾਰਜ ਕੀਤੇ ਹਨ ਜਿੰਨਾ 'ਚ ਪੰਜਾਬ ਦੇ 98 ਪ੍ਰਤੀਸ਼ਤ ਲੋਕ ਮੁਫ਼ਤ ਬਿਜਲੀ ਦੀ ਸਹੂਲਤ, ਸਿਹਤ ਸੰਬੰਧੀ ਇਲਾਜ ਲਈ 10 ਲੱਖ ਸਿਹਤ ਬੀਮਾ ਯੋਜਨਾ, ਅÏਰਤਾਂ ਲਈ 1500/- ਤੇ ਬਾਕੀ ਵਰਗ ਦੀਆਂ ਸਾਰੀਆਂ ਅÏਰਤਾਂ ਲਈ 1000/- ਦੇ ਕੇ ਆਪਣਾ ਵਾਅਦਾ ਪੂਰਾ ਕੀਤਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਵਾਸੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ |