ਭਗਵਾਨ ਮਹਾਂਵੀਰ ਸੀਨੀ. ਸੈਕੰ. ਸਕੂਲ ਰਾਏਕੋਟ ਵਿਖੇ 2 ਇੰਟਰੈਕਟਿਵ ਪੈਨਲਾਂ ਦਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਉਦਘਾਟਨ
ਅਜੀਤ ਡੈਸਕ
06-04-2026
ਰਾਏਕੋਟ, 5 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਜ਼ਰੀਏ ਪੀ.ਐੱਮ. ਸ੍ਰੀ ਭਗਵਾਨ ਮਹਾਂਵੀਰ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ 73 ਇੰਚੀ ਦੋ ਇੰਟਰੈਕਟਿਵ ਪੈਨਲ (ਸਮਾਰਟ ਟੱਚ ਐੱਲ.ਸੀ.ਡੀ.) ਦੀ ਸ਼ੁਰੂਆਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸਮੂਹ ਸਟਾਫ਼ ਦੀ ਹਾਜ਼ਰੀ ਵਿਚ ਰਿਬਨ ਕੱਟ ਕੇ ਕਰਵਾਈ ਗਈ | ਉਦਘਾਟਨੀ ਸਮਾਰੋਹ ਦੌਰਾਨ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਮਾਰਟ ਟੱਚ ਐੱਲ.ਸੀ.ਡੀ ਰਾਹੀਂ ਆਧੁਨਿਕ ਤੇ ਤਕਨੀਕ ਅਧਾਰਿਤ ਸਿੱਖਿਆ ਨਾਲ ਜੋੜ੍ਹ ਕੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਉਚਾਈਆਂ ਛੂਹਣ ਲਈ ਯੋਗ ਬਣਾਇਆ ਜਾਵੇਗਾ | ਇਸ ਨਾਲ ਵਿਦਿਆਰਥੀਆਂ ਨੂੰ ਨਵੀਂਆਂ ਤਕਨੀਕਾਂ ਦੀ ਜਾਣਕਾਰੀ ਮਿਲੇਗੀ, ਜਿਸ ਨਾਲ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਰਹਿਣਗੇ | ਇਸ ਮੌਕੇ ਪਿ੍ੰਸੀਪਲ ਮੈਡਮ ਕੁਲਦੀਪ ਕੌਰ, ਕੁਲਵੰਤ ਕੌਰ ਮੋਹੀ, ਜਸਪ੍ਰੀਤ ਕੌਰ, ਰਮਨਜੋਤ ਕੌਰ, ਕੁਲਦੀਪ ਕੌਰ, ਸਰਬਜੀਤ ਕੌਰ, ਮਨਜਿੰਦਰ ਕੌਰ, ਰਾਜੇਸ਼ ਕੁਮਾਰ, ਅਮਰਦੀਪ ਸਿੰਘ, ਜਮਨਜੀਤ ਸਿੰਘ, ਪ੍ਰੀਤਮ ਸਿੰਘ ਖ਼ਾਲਸਾ, ਸੁਖਦੇਵ ਸਿੰਘ ਜੱਟਪੁਰੀ, ਜਸਵੀਰ ਸਿੰਘ ਅੱਬੂਵਾਲ, ਹਰਜੀਤ ਸਿੰਘ, ਜਗਪ੍ਰੀਤ ਸਿੰਘ, ਜਸਵੰਤ ਸਿੰਘ, ਅੰਮਿ੍ਤਪਾਲ ਸਿੰਘ, ਮਨਿੰਦਰ ਸਿੰਘ, ਕੈਂਪਸ ਮੈਨੇਜਰ ਪ੍ਰੀਤਮ ਸਿੰਘ ਬਰ੍ਹਮੀ, ਬਲਵਿੰਦਰ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |