29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਨਗਰ ਕੀਰਤਨ ਦਾ ਮਲੌਦ ਪੁੱਜਣ 'ਤੇ ਪ੍ਰਧਾਨ ਸੋਨੀਆ ਗੋਇਲ ਨੇ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 06-04-2026
ਮਲੌਦ, 5 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਸੱਚਖੰਡ ਜਾਣ ਦੇ 100 ਸਾਲਾ ਦਿਵਸ ਅਤੇ ਸੰਤ ਬਲਵੰਤ ਸਿੰਘ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਅੰਗੀਠਾ ਸਾਹਿਬ ਤੋਂ ਆਰੰਭ ਹੋ ਕੇ ਧੂਰੀ, ਮਾਲੇਰਕੋਟਲਾ, ਗੁਰਦੁਆਰਾ ਸੁਖਸਾਗਰ ਸਾਹਿਬ ਬਾਲੇਵਾਲ, ਕੁੱਪ ਹੁੰਦਾ ਹੋਇਆ ਮਲੌਦ ਵਿਖੇ ਪੁੱਜਿਆ ਜਿਸ ਦਾ ਸ਼ਹਿਰ ਵਿੱਚ ਪੁੱਜਣ ਤੇ ਨਗਰ ਪੰਚਾਇਤ ਮਲੌਦ ਦੀ ਪ੍ਰਧਾਨ ਸੋਨੀਆ ਗੋਇਲ ਵੱਲੋਂ ਨਗਰ ਪੰਚਾਇਤ ਦੇ ਕਰਮਚਾਰੀ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਦੀ ਹਾਜ਼ਰੀ ਵਿੱਚ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਦੇਣ ਉਪਰੰਤ ਪੰਜ ਪਿਆਰਿਆਂ ਦਾ ਸਨਮਾਨ ਕੀਤਾ | ਇਸ ਤੋਂ ਇਲਾਵਾ ਕਾਰੋਬਾਰੀ ਵਿਜੈ ਗਰਗ ਵੱਲੋਂ ਫੀਡ ਫੈਕਟਰੀ ਵਿਖੇ ਬ੍ਰੈਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ ਅਤੇ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਨਗਰ ਕੀਰਤਨ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਚੋਮੋ, ਬਾਬਰਪੁਰ ਤੋਂ ਹੁੰਦਾ ਹੋਇਆ ਗੁਰਦੁਆਰਾ ਧਰਮ ਪ੍ਰਕਾਸ਼ ਸਿਹੌੜਾ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਇਆ | ਇਸ ਮੌਕੇ ਵਿਜੈ ਗਰਗ, ਪ੍ਰਧਾਨ ਸੁਰਿੰਦਰ ਕੁਮਾਰ ਢੀਂਗਰਾ, ਕੌਂਸਲਰ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ, ਸਤਨਾਮ ਸਿੰਘ ਸੱਤਾ ਰੋੜੀਆ, ਗੁਰਜੀਤ ਸਿੰਘ ਰੋੜੀਆ ਜੂਨੀਅਰ ਸਹਾਇਕ, ਰਾਕੇਸ਼ ਕੁਮਾਰ ਕਲਰਕ, ਰਾਕੇਸ਼ ਗੋਇਲ, ਸ਼ੁਭਾਸ਼ ਗੋਇਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੈੱਮ. ਪੀ. ਅਮਰ ਸਿੰਘ ਵਲੋਂ ਮਿ੍ਤਕ ਤਿਵਾੜੀ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਕੁਦਰਤੀ ਆਫ਼ਤ ਨਾਲ ਨੁਕਸਾਨੀ ਗਈ ਫ਼ਸਲ ਦੇ ਤੁਰੰਤ ਮੁਆਵਜ਼ੇ ਦਾ ਐਲਾਨ ਕਰੇ ਸਰਕਾਰ-ਕਮਾਲਪੁਰਾ/ਚੱਕ ਭਾਈ ਕਾ <br/>
Ad Position 24