29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ 'ਚ ਮਨਜੀਤ ਸਿੰਘ ਵਾਲੀਆ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 06-04-2026
ਖੰਨਾ, 5 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਵਾਰਡ ਨੰਬਰ 5 ਵਿੱਚ ਅਕਾਲੀ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿੱਚ ਮਨਜੀਤ ਸਿੰਘ ਵਾਲੀਆ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਏ | ਇਸ ਮੌਕੇ ਬਾਬਾ ਪ੍ਰੀਤਮ ਸਿੰਘ, ਸੰਦੀਪ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਵਾਲੀਆ, ਰਵੀ ਸੋਹਲ, ਪਵਨਪ੍ਰੀਤ ਸਿੰਘ, ਹੀਰਾ ਸਾਹਨੀ, ਗੁਰਜੋਤ ਸੰਧੂ, ਪਵਨਦੀਪ ਸਿੰਘ, ਜਸਪਾਲ ਸਿੰਘ, ਪ੍ਰਦੀਪ ਭੰਮਰਾ, ਇਕਬਾਲ ਸਿੰਘ, ਗੁਰਮੀਤ ਸਿੰਘ ਕਾਲੂ, ਗੁਰਦੀਪ ਸਿੰਘ, ਗੁਰਪ੍ਰੀਤ ਗੁਰੂ, ਪ੍ਰਭਜੋਤ ਸਿੰਘ, ਮਨਪ੍ਰੀਤ ਸਿੰਘ, ਮੋਹਨ ਸਿੰਘ ਸਾਬਕਾ ਸਰਪੰਚ, ਸੋਨੂੰ ਲਲਹੇੜੀ, ਜਗਜੀਤ ਸਿੰਘ ਸੰਧੂ, ਸੁਖਵਿੰਦਰ ਸਿੰਘ ਪੰਚ, ਕਾਕਾ ਸੰਧੂ, ਇੰਦਰਜੀਤ ਸਿੰਘ ਸੰਧੂ, ਮੰਨਾ, ਬਿੱਲੂ, ਇਕਬਾਲ ਕੌਰ, ਵਾਲੀਆ, ਰਮਨਦੀਪ ਕੌਰ, ਰਾਜਵੀਰ ਕੌਰ, ਕੁਲਵੰਤ ਕੌਰ, ਮੁਸਕਾਨ ਕੌਰ, ਤਰਲੋਚਨ ਕੌਰ, ਕੰਵਲਜੀਤ ਕੌਰ, ਵੀਰਪਾਲ ਕੌਰ, ਨਵਲਪ੍ਰੀਤ ਕੌਰ, ਰਜਿੰਦਰ ਕੌਰ, ਨੇਤਰ ਸਿੰਘ, ਬਬਲੀ ਰਾਣੀ, ਰੁਪਿੰਦਰ ਸਿੰਘ ਸੋਨੀ ਆਦਿ ਹਾਜ਼ਿਰ ਸਨ | ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਹਰ ਰੋਜ਼ ਲੋਕ ਅਤੇ ਨੇਤਾ ਆਪ ਅਤੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ | ਇਹ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਹੁਣ ਅਕਾਲੀ ਦਲ ਨੂੰ ਦੁਬਾਰਾ ਰਾਜ ਸੌਂਪਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਚੋਣਾਂ ਵਿਚ ਧੱਕਾ ਨਹੀਂ ਕਰਨ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਦੀ ਗੱਲ ਕੀਤੀ - ਵਿਧਾਇਕ ਗਿਆਸਪੁਰਾ <br/> ਅਗਲੀ ਖ਼ਬਰ ਐੈੱਮ. ਪੀ. ਅਮਰ ਸਿੰਘ ਵਲੋਂ ਮਿ੍ਤਕ ਤਿਵਾੜੀ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
Ad Position 24