29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਦੀ ਗੱਲ ਕੀਤੀ - ਵਿਧਾਇਕ ਗਿਆਸਪੁਰਾ <br/>

Ad Position 21
No active advertisement
ਅਜੀਤ ਡੈਸਕ 06-04-2026
ਰਾੜਾ ਸਾਹਿਬ, 5 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਘਲੋਟੀ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਜਨ - ਸੰਵਾਦ ਤਹਿਤ ਮੀਟਿੰਗ ਕੀਤੀ | ਇਸ ਸਮੇਂ ਹਲਕਾ ਵਿਧਾਇਕ ਗਿਆਸਪੁਰਾ ਨੇ ਵੱਡੀ ਗਿਣਤੀ ਵਿੱਚ ਇਕੱਤਰ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 2022 ਦੌਰਾਨ ਚੋਣਾਂ ਵਿੱਚ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ 4 ਸਾਲਾਂ ਵਿੱਚ ਹੀ ਪੂਰਾ ਕਰ ਦਿੱਤਾ ਹੈ, ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ ਅੱਜ ਇਸ ਗੱਲ ਨੂੰ ਭਲੀਭਾਂਤ ਜਾਣ ਚੁੱਕੇ ਹਨ ਆਮ ਆਦਮੀ ਪਾਰਟੀ ਹੀ ਉਨ੍ਹਾਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਆਉਣ ਵਾਲੇ ਸੁਨਹਿਰੇ ਭਵਿੱਖ ਲਈ ਸੁਰੱਖਿਅਤ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਦੀ ਗੱਲ ਕੀਤੀ ਹੈ | ਇਸ ਆਗੂਆਂ ਤੇ ਵਰਕਰਾਂ ਵੱਲੋਂ ਹਲਕਾ ਵਿਧਾਇਕ ਗਿਆਸਪੁਰਾ ਦਾ ਪਿੰਡ ਪਹੰੁਚਣ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਜਸਪ੍ਰੀਤ ਸਿੰਘ ਘਲੋਟੀ, ਸਰਪੰਚ ਹਰਵਿੰਦਰ ਸਿੰਘ ਘਣਗਸ, ਹਰਪ੍ਰੀਤ ਸਿੰਘ ਪੀਤਾ, ਮੋਹਣ ਸਿੰਘ ਪੰਚ, ਸੁਖਪਰੀਤ ਸਿੰਘ, ਹਰਮਹਿੰਦਰ ਸਿੰਘ ਡੇਵੀ, ਇੰਦਰਜੀਤ ਸਿੰਘ, ਜਗਦੇਵ ਸਿੰਘ, ਪਿੰਕੀ, ਭਿੰਦਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਨ |

Ad Position 22
No active advertisement
ਪਿਛਲੀ ਖ਼ਬਰ ਖੰਨਾ 'ਚ ਭਗਵਾਨ ਮਹਾਂਵੀਰ ਜਨਮ ਮਹੋਤਸਵ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ 'ਚ ਮਨਜੀਤ ਸਿੰਘ ਵਾਲੀਆ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ
Ad Position 24