07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਿਲੰਡਰਾਂ ਸਬੰਧੀ ਢਾਬਿਆਂ ਤੇ ਹੋਟਲਾਂ ਦੀ ਖ਼ੁਰਾਕ ਸਪਲਾਈ ਵਿਭਾਗ ਵਲੋਂ ਚੈਕਿੰਗ

Ad Position 21
No active advertisement
ਅਜੀਤ ਡੈਸਕ 07-04-2026
ਮਾਛੀਵਾੜਾ ਸਾਹਿਬ, 6 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ/ਮਨੋਜ ਕੁਮਾਰ)-ਮਾਛੀਵਾੜਾ ਇਲਾਕੇ ਦੇ ਹੋਟਲ, ਢਾਬੇ, ਖਾਣ-ਪੀਣ ਵਾਲੀਆਂ ਰੇਹੜੀਆਂ 'ਤੇ ਲੱਗੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਤੇ ਇਸ ਦੀ ਦੁਰਵਰਤੋਂ ਰੋਕਣ ਲਈ ਸਿਲੰਡਰਾਂ ਦੀ ਜਾਂਚ ਕੀਤੀ | ਇਸ ਮੌਕੇ ਟੀਮ ਵਿਚ ਸ਼ਾਮਲ ਏ. ਐੈੱਫ. ਐੈੱਸ. ਓ., ਇੰਸਪੈਕਟਰ ਅਮਰਿੰਦਰ ਸਿੰਘ ਹੈਪੀ, ਇੰਸਪੈਕਟਰ ਯਾਦਵਿੰਦਰ ਸਿੰਘ ਵਲੋਂ ਜਾਂਚ ਦੌਰਾਨ ਦੇਖਿਆ ਕਿ ਕਿਤੇ ਕੋਈ ਇਨ੍ਹਾਂ ਢਾਬਿਆਂ ਜਾਂ ਦੁਕਾਨਾਂ 'ਤੇ ਕਮਰਸ਼ੀਅਲ ਸਿਲੰਡਰ ਦੀ ਬਜਾਏ ਘਰੇਲੂ ਗੈਸ ਸਿਲੰਡਰਾਂ ਦੀ ਵਰਤੋ ਤਾਂ ਨਹੀਂ ਹੋ ਰਹੀ | ਇੰਸਪੈਕਟਰ ਅਮਰਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਢਾਬਾ ਮਾਲਕਾਂ ਨੂੰ ਸਖ਼ਤ ਹਦਾਇਤ ਹੈ ਕਿ ਉਹ ਕਮਰਸ਼ੀਅਲ ਸਿਲੰਡਰ ਦੀ ਵਰਤੋਂ ਕਰਨ ਅਤੇ ਜੇਕਰ ਕਿਸੇ ਨੇ ਘਰੇਲੂ ਸਿਲੰਡਰ ਦੀ ਵਰਤੋਂ ਕੀਤੀ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਘਰੇਲੂ ਸਿਲੰਡਰਾਂ ਦੀ ਸਪਲਾਈ ਵੀ ਨਿਰਵਿਘਨ ਜਾਰੀ ਰੱਖਣ ਲਈ ਗੈਸ ਏਜੰਸੀ ਮਾਲਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਨਿਯਮਾਂ ਅਨੁਸਾਰ ਲੋਕਾਂ ਦੇ ਘਰਾਂ ਵਿਚ ਸਿਲੰਡਰ ਭੇਜੇ ਜਾਣ |
Ad Position 22
No active advertisement
ਪਿਛਲੀ ਖ਼ਬਰ ਸਕੂਲੀ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੇ ਪੁਲਿਸ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਅਗਲੀ ਖ਼ਬਰ ਨਤੀਜੇ ਸ਼ਾਨਦਾਰ ਰਹੇ
Ad Position 24