07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਰੀਂਹ ਵਿਖੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ 10 ਤੋਂ 13 ਅਪ੍ਰੈਲ ਤੱਕ

Ad Position 21
No active advertisement
ਅਜੀਤ ਡੈਸਕ 07-04-2026
ਡੇਹਲੋਂ, 6 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਰੀਂਹ ਸਥਿਤ ਗੁਰਦੁਆਰਾ ਕਲਗ਼ੀਧਰ ਦਰਬਾਰ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਸਰਪੰਚ ਸੰਤ ਸਿੰਘ ਸਰੀਂਹ ਨੇ ਦੱਸਿਆ ਕਿ ਇਲਾਕਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ 10 ਅਪ੍ਰੈਲ ਤੋਂ 13 ਅਪ੍ਰੈਲ ਤੱਕ ਗੁਰਦੁਆਰਾ ਕਲਗ਼ੀਧਰ ਦਰਬਾਰ ਵਿਖੇ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੰਤ ਬਾਬਾ ਭੁਪਿੰਦਰ ਸਿੰਘ ਜਰਗ ਵਾਲੇ ਦੀਵਾਨਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਹੈੱਡ ਗ੍ਰੰਥੀ ਭਾਈ ਸੰਦੀਪ ਸਿੰਘ ਨੇ ਦੱਸਿਆ ਕਿ ਸੰਗਤਾਂ ਲਈ ਲੰਗਰਾਂ ਦੇ ਅਤੁੱਟ ਪ੍ਰਬੰਧ ਕੀਤੇ ਜਾਣਗੇ | ਜਦਕਿ ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਸਮੇਂ ਸਿਰ ਪੁੱਜ ਕੇ ਗੁਰਬਾਣੀ ਦਾ ਲਾਹਾ ਲੈਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਸਿੱਖਿਆ ਮੰਡਲ ਪੰਜਾਬ ਵਲੋਂ 57ਵਾਂ ਸਥਾਪਨਾ ਦਿਵਸ ਸਮਾਰੋਹ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਦੀਵਾਨ ਸਜਾਏ
Ad Position 24