ਰਾੜਾ ਸਾਹਿਬ, 6 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਪਿੰਡ ਗਿੱਦੜੀ ਤੋਂ ਸੰਗਤਾਂ ਦਾ ਵੱਡਾ ਜਥਾ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਦਰਸ਼ਨਾਂ ਲਈ ਇੱਕ ਵੱਡੀ ਬੱਸ ਰਾਹੀਂ ਰਵਾਨਾ ਕੀਤਾ ਗਿਆ | ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਖ਼ੁਦ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਅਤੇ ਯਾਤਰਾ ਤੇ ਜਾ ਰਹੀ ਸੰਗਤ ਨਾਲ ਬੱਸ ਵਿੱਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ, ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਲਈ ਅਰਦਾਸ ਬੇਨਤੀ ਕੀਤੀ | ਇਸ ਸਮੇਂ ਹਲਕਾ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਵੱਡਾ ਮੌਕਾ ਪ੍ਰਦਾਨ ਕਰ ਰਹੀ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਇਸਦਾ ਲਾਭ ਰਹੇ ਹਨ | ਉਨ੍ਹਾਂ ਦੱਸਿਆ ਕਿ ਯਾਤਰਾ ਸਮੇਂ ਸੰਗਤਾਂ ਲਈ ਅਰਾਮਦਾਇਕ ਬੱਸਾਂ, ਰਹਿਣ-ਸਹਿਣ ਦੀ ਚੰਗੀ ਵਿਵਸਥਾ, ਭੋਜਨ, ਸੁਰੱਖਿਆ ਅਤੇ ਮੈਡੀਕਲ ਸਹਾਇਤਾ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਮਹੁੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਸਮੇਂ ਪਿੰਡ ਗਿੱਦੜੀ ਦੇ ਸਰਪੰਚ ਗੁਰਮੋਹਣ ਸਿੰਘ ਲੱਖਾ ਜੋ ਖੁਦ ਵੀ ਸੰਗਤਾਂ ਨੇ ਨਾਲ ਰਵਾਨਾ ਹੋਏ ਹਨ ਨੇ ਗੱਲਬਾਤ ਕਰਦਿਆਂ ਦੱਸਿਆ ਯਾਤਰਾ ਦੌਰਾਨ ਸੰਗਤਾਂ ਸ਼੍ਰੀ ਹਰਮਿੰਦਰ ਸਾਹਿਬ (ਅੰਮਿ੍ਤਸਰ ਸਾਹਿਬ) ਵਿਖੇ ਨਤਮਸਤਕ ਹੋਣ ਦੇ ਨਾਲ ਦੁਰਗਿਆਣਾ ਮੰਦਿਰ, ਰਾਮ ਤੀਰਥ, ਜਲਿ੍ਹਆਂਵਾਲਾ ਬਾਗ, ਵਾਹਗਾ ਸਰਹੱਦ ਆਦਿ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸਨ ਕਰਨਗੇ | ਉਨ੍ਹਾਂ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦਾ ਸਾਰੀ ਸੰਗਤ ਵੱਲੋਂ ਧੰਨਵਾਦ ਕੀਤਾ | ਇਸ ਮੌਕੇ ਜਸਵੰਤ ਸਿੰਘ ਪੰਚ, ਹਰਬੰਸ ਸਿੰਘ ਪੰਚ, ਜਗਵੰਤ ਸਿੰਘ ਪੰਚ, ਪ੍ਰਧਾਨ ਬਾਬਾ ਜਗਦੇਵ ਸਿੰਘ, ਦਰਸ਼ਨ ਸਿੰਘ ਸਾਬਕਾ ਪੰਚ, ਸੁਖਵਿੰਦਰ ਸਿੰਘ ਬਿੱਟੂ, ਮਨਦੀਪ ਕੌਰ ਮਨਰੇਗਾ ਮੇਰਟ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ |