07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੁਲਿਸ ਦੀ ਇਕ ਹੋਰ ਸ਼ਲਾਘਾਯੋਗ ਪਹਿਲ- ਨਸ਼ਾ ਮੁਕਤ ਮੀਟ ਮਾਰਕੀਟ ਮੁਹਿੰਮ ਵਿਚ ਘਰ-ਘਰ ਸੰਪਰਕ ਕੀਤਾ

Ad Position 21
No active advertisement
ਅਜੀਤ ਡੈਸਕ 07-04-2026
ਖੰਨਾ, 6 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਮੁਕਤ ਐਲਾਨੇ ਜਾ ਰਹੇ ਮੀਟ ਮਾਰਕੀਟ ਇਲਾਕੇ ਵਿਚ ਖੰਨਾ ਪੁਲਿਸ ਨੇ ਇੱਕ ਨਵੀਂ ਅਤੇ ਸ਼ਲਾਘਾਯੋਗ ਪਹਿਲ ਕਰਦਿਆਂ 'ਘਰ-ਘਰ ਸੰਪਰਕ ਮੁਹਿੰਮ' ਸ਼ੁਰੂ ਕੀਤੀ ਹੈ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ 'ਚ ਇਸ ਇਲਾਕੇ ਨੂੰ ਗੋਦ ਲੈ ਕੇ ਨਸ਼ਾ ਮੁਕਤ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ ਤੇ ਇਸ ਮਕਸਦ ਨੂੰ ਸਫਲ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਐੱਸ. ਐੱਸ. ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਨੇ ਲੋਕਾਂ ਦੇ ਦਿਲਾਂ 'ਚ ਪੁਲਿਸ ਲਈ ਨਵਾਂ ਭਰੋਸਾ ਪੈਦਾ ਕੀਤਾ ਹੈ | ਇਸ ਮੁਹਿੰਮ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਪੁਲਿਸ ਰਵਾਇਤੀ ਤਰੀਕਿਆਂ ਤੋਂ ਹਟ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ | ਐੱਸ. ਐੱਸ. ਪੀ. ਨੇ ਖ਼ੁਦ ਆਮ ਕੱਪੜਿਆਂ ਵਿਚ ਬਿਨ੍ਹਾਂ ਵਰਦੀ ਮੀਟ ਮਾਰਕੀਟ ਦੇ ਇਲਾਕੇ ਵਿਚ ਘਰ-ਘਰ ਜਾ ਕੇ ਪਰਿਵਾਰਾਂ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ | ਇਸ ਦੌਰਾਨ ਲੋਕਾਂ ਨੂੰ ਖੁੱਲ੍ਹ ਕੇ ਆਪਣੇ ਮਸਲੇ ਸਾਂਝੇ ਕਰਨ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਨਸ਼ਿਆਂ ਖਿਲਾਫ਼ ਇਸ ਜੰਗ ਵਿੱਚ ਪੁਲਿਸ ਦਾ ਸਾਥ ਦੇਣ ਅਤੇ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਜਾਣਕਾਰੀ ਸਾਂਝੀ ਕਰਨ | ਪੁਲਿਸ ਨੇ ਇਹ ਵੀ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਇਸ ਮੁਹਿੰਮ ਦਾ ਕੇਂਦਰ ਸਿਰਫ਼ ਕਾਨੂੰਨੀ ਕਾਰਵਾਈ ਨਹੀਂ, ਸਗੋਂ ਲੋਕਾਂ ਨਾਲ ਭਰੋਸੇ ਦਾ ਰਿਸ਼ਤਾ ਬਣਾਉਣਾ ਰਿਹਾ | ਅੱੈਸ. ਐੱਸ. ਪੀ ਅਤੇ ਉਨ੍ਹਾਂ ਦੀ ਟੀਮ ਨੇ ਬੱਚਿਆਂ ਨਾਲ ਖ਼ਾਸ ਤੌਰ ਤੇ ਸਮਾਂ ਬਿਤਾਇਆ | ਬੱਚਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਚੰਗੇ ਭਵਿੱਖ ਲਈ ਪ੍ਰੇਰਿਤ ਕੀਤਾ ਗਿਆ ਅਤੇ ਚੰਗੇ ਰਸਤੇ 'ਤੇ ਤੁਰਨ ਲਈ ਪ੍ਰੇਰਿਤ ਕੀਤਾ ਗਿਆ | ਐੱਸ. ਐੱਸ. ਪੀ ਖੰਨਾ ਨੇ ਬੱਚਿਆਂ ਨੂੰ ਪੜ੍ਹਾਈ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ 150 ਤੋਂ ਵੱਧ ਬੱਚਿਆਂ ਨੂੰ ਸਟੇਸ਼ਨਰੀ ਡਰਾਇੰਗ ਬੁੱਕਾਂ ਤੇ ਹੋਰ ਪ੍ਰੇਰਨਾਦਾਇਕ ਕਹਾਣੀਆਂ ਵਾਲੀਆਂ ਕਿਤਾਬਾਂ ਵੀ ਵੰਡੀਆਂ | ਇਸ ਨਾਲ ਬੱਚਿਆਂ ਵਿੱਚ ਰਚਨਾਤਮਕਤਾ ਨੂੰ ਉਤਸ਼ਾਹ ਮਲੇਗਾ ਅਤੇ ਉਹ ਨਕਾਰਾਤਮਕ ਗਤੀਵਿਧੀਆਂ ਤੋਂ ਦੂਰ ਰਹਿਣਗੇ | ਇਲਾਕਾ ਵਾਸੀਆਂ ਨੇ ਪੁਲਿਸ ਦੇ ਇਸ ਮਨੁੱਖੀ ਅਤੇ ਦੋਸਤਾਨਾ ਰਵੱਈਏ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ | ਸਥਾਨਕ ਲੋਕਾਂ ਨੇ ਐੱਸ. ਐੱਸ. ਪੀ ਡਾ. ਦਰਪਣ ਆਹਲੂਵਾਲੀਆ ਦੀ ਖਾਸ ਤੌਰ 'ਤੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਖੰਨਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਾਲਜ ਵਿਦਿਆਰਥਣਾਂ ਨੇ ਲਾਇਬ੍ਰੇਰੀ ਦਾ ਕੀਤਾ ਦੌਰਾ ਅਗਲੀ ਖ਼ਬਰ ਪਿੰਡ ਗਿੱਦੜੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੰਗਤਾਂ ਦਾ ਜਥਾ ਰਵਾਨਾ
Ad Position 24