07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਬੁਟਾਹਰੀ ਵਿਖੇ ਭਰਵੀਂ ਇਕੱਤਰਤਾ

Ad Position 21
No active advertisement
ਅਜੀਤ ਡੈਸਕ 07-04-2026
ਡੇਹਲੋਂ, 6 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਆਰੰਭੇ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਬੁਟਾਹਰੀ ਵਿਖੇ ਭਰਵੀਂ ਇਕੱਤਰਤਾ ਹੋਈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ |
ਇਸ ਸਮੇਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿਤਾਂ 'ਤੇ ਪਹਿਰਾ ਦੇ ਕੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਅਤੇ ਸੂਬੇ ਅੰਦਰ ਅਕਾਲੀ ਦਲ ਦੇ ਰਾਜ ਸਮੇਂ ਅਥਾਹ ਵਿਕਾਸ ਕਾਰਜ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੋਇਆ ਹੈ, ਜਿਸ ਕਾਰਨ ਲੋਕ ਸਰਕਾਰ ਤੋਂ ਅੱਕ ਹੋ ਚੁੱਕੇ ਹਨ | ਉਨ੍ਹਾਂ ਵਿਰੋਧੀ ਪਾਰਟੀਆਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਇਕੋ-ਇਕ ਅਜਿਹੀ ਪਾਰਟੀ ਹੈ, ਜੋ ਲੋਕ ਹਿਤਾਂ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਫ਼ੈਸਲੇ ਲੈ ਸਕਦੀ ਹੈ | ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਬਾਅਦ ਜਿੱਥੇ ਸੂਬੇ ਦਾ ਵਿਕਾਸ ਜੰਗੀ ਪੱਧਰ 'ਤੇ ਹੋਵੇਗਾ, ਉਸ ਦੇ ਨਾਲ ਹੀ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਵੱਲ ਵੱਧ ਰਿਹਾ ਹੈ ਅਤੇ ਸੂਬੇ ਅੰਦਰ ਨਿੱਤ ਦਿਨ ਕਾਫ਼ਲਿਆਂ ਦੇ ਰੂਪ ਵਿਚ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਸਾਬਤ ਕਰਦਾ ਹੈ, ਕਿ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਇਸ ਇਕੱਤਰਤਾ ਸਮੇਂ ਮਨਿੰਦਰਪਾਲ ਸਿੰਘ ਮਨੀ ਗਰੇਵਾਲ ਬੁਟਾਹਰੀ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਕੇਵਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਡਾ. ਧਰਮਪਾਲ ਗੋਇਲ, ਕੁਲਸ਼ੇਰ ਸਿੰਘ ਤੇ ਇਕਬਾਲ ਸਿੰਘ ਸਮੇਤ ਤਿੰਨਾਂ ਨੂੰ ਜਨਰਲ ਸਕੱਤਰ, ਰਾਜਿੰਦਰ ਸਿੰਘ ਗਰੇਵਾਲ ਨੂੰ ਸਰਕਲ ਸੀਨੀ. ਮੀਤ ਪ੍ਰਧਾਨ, ਹਰਦੀਪ ਸਿੰਘ ਗਰੇਵਾਲ ਨੂੰ ਸਰਕਲ ਮੀਤ ਪ੍ਰਧਾਨ, ਜਸਵਿੰਦਰ ਸਿੰਘ ਜਨਰਲ ਸਕੱਤਰ, ਕੁਲਜੀਤ ਸਿੰਘ ਸਕੱਤਰ, ਜ਼ੋਰਾ ਸਿੰਘ ਜਥੇਬੰਦਕ ਸਕੱਤਰ ਬਣਾਏ ਗਏ, ਜਿਨ੍ਹਾਂ ਨੂੰ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਵਲੋਂ ਨਿਯੁਕਤੀ ਪੱਤਰ ਵੀ ਵੰਡੇ ਗਏ | ਇਸ ਸਮੇਂ ਸਾਬਕਾ ਚੇਅਰਮੈਨ ਹਰਬੰਸ ਸਿੰਘ ਗੋਪਾਲਪੁਰ, ਸਾਬਕਾ ਸੰਮਤੀ ਮੈਂਬਰ ਮਨਿੰਦਰਪਾਲ ਸਿੰਘ ਮਨੀ ਗਰੇਵਾਲ, ਡਾ. ਧਰਮਪਾਲ ਗੋਇਲ, ਪ੍ਰਮਿੰਦਰ ਸਿੰਘ ਰੰਗੀਆਂ, ਸੁਖਜੀਤ ਸਿੰਘ ਘੁੰਮਣ, ਹਰਦੀਪ ਸਿੰਘ ਗਰੇਵਾਲ, ਜਸਵਿੰਦਰ ਸਿੰਘ ਬਿੰਦਰ ਕੈਲੇ, ਸਾਬਕਾ ਸਰਪੰਚ ਕੁਲਸ਼ੇਰ ਸਿੰਘ ਬੁਟਾਹਰੀ, ਅਮਰੀਕ ਸਿੰਘ ਖੱਟੜਾ, ਸਾਬਕਾ ਸਰਪੰਚ ਕਮਿੱਕਰ ਸਿੰਘ ਖੱਟੜਾ, ਜ਼ੋਰਾ ਸਿੰਘ, ਇਕਬਾਲ ਸਿੰਘ ਕੁਲਜੀਤ ਸਿੰਘ ਗਰੇਵਾਲ, ਰਾਜਿੰਦਰ ਸਿੰਘ ਪੱਪੂ ਗਰੇਵਾਲ, ਕੇਵਲ ਸਿੰਘ, ਪ੍ਰੀਤਪਾਲ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ ਪੰਮਾ, ਵਿਜੇ ਕੁਮਾਰ, ਗਗਨਦੀਪ ਸਿੰਘ ਗਰੇਵਾਲ, ਨਵਜੋਤ ਸਿੰਘ ਨਵੀ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਦੇ ਭਾਣਜੇ ਅਰਜੁਨ ਸਿੰਘ ਵਿਰਕ ਦਾ ਦਿਹਾਂਤ, ਵੱਖ-ਵੱਖ ਆਗੂਆਂ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਵਾਢੀ ਸਿਰ 'ਤੇ, ਖ਼ਰਾਬ ਮੌਸਮ ਦੇ ਚੱਲਦਿਆਂ ਕਿਸਾਨ ਡੁੱਬੇ ਚਿੰਤਾ 'ਚ
Ad Position 24