13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕਣਕ ਦੇ ਸੀਜ਼ਨ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ- ਚੇਅਰਮੈਨ ਹੇਮਰਾਜ ਰਾਜ਼ੀ ਸਾਹਨੇਵਾਲ

Ad Position 21
No active advertisement
ਅਜੀਤ ਡੈਸਕ 08-04-2026
ਸਾਹਨੇਵਾਲ, 7 ਅਪ੍ਰੈਲ (ਅਮਰਜੀਤ ਸਿੰਘ ਮੰਗਲੀ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਕਣਕ ਦੇ ਸੀਜ਼ਨ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਖ਼ਰੀਦ ਸਬੰਧੀ ਸਾਰੇ ਹੀ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਹਨ | ਚੇਅਰਮੈਨ ਰਾਜ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ | ਉਨ੍ਹਾਂ ਅੱਗੇ ਦੱਸਿਆ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਰਕੀਟ ਕਮੇਟੀ ਸਾਹਨੇਵਾਲ ਅਧੀਨ ਪੈਂਦੀਆਂ ਮੰਡੀਆਂ ਦੀਆਂ ਖ਼ਰੀਦ ਏਜੰਸੀਆਂ ਨੂੰ ਮੰਡੀਆਂ 'ਚ ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਅਦਾਇਗੀ ਹੋਣ ਉਪਰੰਤ 24 ਘੰਟਿਆਂ ਦੇ ਅੰਦਰ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਾ ਦਿੱਤੇ ਜਾਣ ਗਏ, ਕਿਉਂਕਿ ਸੂਬੇ ਦੀ ਸਰਕਾਰ ਕਿਸਾਨਾਂ ਦੇ ਇੱਕ ਇੱਕ ਦਾਣਾ ਖ਼ਰੀਦਣ ਅਤੇ ਖ਼ਰੀਦੀ ਗਈ ਫ਼ਸਲ ਦਾ ਪੂਰਾ ਮੁੱਲ ਦੇਣ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵੱਲੋਂ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਫਾਇਰ ਬਿ੍ਗੇਡ ਸ਼ਹਿਰਾਂ ਤੋਂ ਬਾਹਰ ਫੋਕਲ ਪੁਆਇੰਟਾਂ ਜਾਂ ਸੜਕਾਂ ਤੇ ਖੜ੍ਹੀਆ... ਅਗਲੀ ਖ਼ਬਰ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਨੇ ਹੋਰਨਾਂ ਸੂਬਿਆਂ ਨੂੰ ਕੀਤਾ ਪ੍ਰਭਾਵਿਤ, ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਬਣਿਆ ਪੰਜ...
Ad Position 24