13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੈਰਾਗੌਨ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026
ਡੇਹਲੋਂ, 7 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦਾ ਉਦੇਸ਼ ਸਰੀਰਕ ਅਤੇ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਫੈਲਾਉਣਾ ਸੀ | ਇਸ ਸਮੇਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ, ਮਾਨਸਿਕ ਸੁਖ-ਸਮਿ੍ੱਧੀ ਅਤੇ ਬਿਮਾਰੀਆਂ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਪ੍ਰੋਗ੍ਰਾਂਮ ਦੀ ਸ਼ੁਰੂਆਤ ਸਵੇਰ ਦੀ ਸਭਾ ਨਾਲ ਹੋਈ, ਜਿਸ ਵਿੱਚ 'ਸਿਹਤ ਹੀ ਧਨ ਹੈ' ਦੇ ਸੰਕਲਪ ਨੂੰ ਉਜਾਗਰ ਕੀਤਾ ਗਿਆ | ਵਿਦਿਆਰਥੀਆਂ ਨੇ ਪੌਸ਼ਟਿਕ ਖ਼ੁਰਾਕ, ਸਫ਼ਾਈ ਅਤੇ ਰੋਜ਼ਾਨਾ ਵਿਆਯਾਮ ਦੇ ਮਹੱਤਵ ਉੱਤੇ ਭਾਸ਼ਣ ਪੇਸ਼ ਕੀਤੇ | ਕੇ. ਜੀ. 1 ਦੇ ਵਿਦਿਆਰਥੀਆਂ ਲਈ ਫਲ ਸਜਾਵਟ ਗਤੀਵਿਧੀ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀਆਂ ਨੇ ਫਲਾਂ ਨਾਲ ਰੰਗ-ਬਿਰੰਗੇ ਡਿਜ਼ਾਈਨ ਅਤੇ ਸੁੰਦਰ ਪੈਟਰਨ ਬਣਾਏ | ਕੇ. ਜੀ. 2 ਦੇ ਵਿਦਿਆਰਥੀਆਂ ਲਈ 'ਸਿਹਤਮੰਦ ਵਿਰੁੱਧ ਅਸਿਹਤਮੰਦ' ਗਤੀਵਿਧੀ ਕਰਵਾਈ ਗਈ | ਵਿਦਿਆਰਥੀਆਂ ਨੇ ਖਾਣ-ਪੀਣ ਦੀਆਂ ਚੀਜ਼ਾਂ ਨੂੰ 'ਸਿਹਤਮੰਦ' ਅਤੇ 'ਅਸਿਹਤਮੰਦ' ਸ਼੍ਰੇਣੀਆਂ ਵਿੱਚ ਵੰਡਿਆ ਅਤੇ ਸੰਤੁਲਿਤ ਖ਼ੁਰਾਕ ਬਾਰੇ ਸਿੱਖਿਆ ਪ੍ਰਾਪਤ ਕੀਤੀ | ਕਲਾਸ 1 ਦੇ ਵਿਦਿਆਰਥੀਆਂ ਨੇ ਯੋਗਾ ਅਤੇ ਧਿਆਨ ਸੈਸ਼ਨ ਵਿੱਚ ਭਾਗ ਲਿਆ, ਜਿਸ ਨਾਲ ਉਨ੍ਹਾਂ ਵਿੱਚ ਫਿਟਨੈੱਸ ਬਾਰੇ ਜਾਗਰੂਕਤਾ ਵਧੀ | ਵਿਦਿਆਰਥੀਆਂ ਆਪਣੇ ਟਿਫ਼ਨ ਵਿੱਚ ਪੌਸ਼ਟਿਕ ਅਤੇ ਸਿਹਤਮੰਦ ਖਾਣਾ ਲੈ ਕੇ ਆਏ | ਸਕੂਲ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਿੱਜੀ ਸਫ਼ਾਈ, ਸਰੀਰਕ ਅਤੇ ਮਾਨਸਿਕ ਸਿਹਤ ਬਾਰੇ ਨਿਯਮਿਤ ਤੌਰ 'ਤੇ ਕਰਵਾਏ ਜਾਣੇ ਚਾਹੀਦੇ ਹਨ | ਸਕੂਲ ਡਾਇਰੈਕਟਰ ਸੁਮਨ ਸੋਫਤ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਬਣਾਈ ਰੱਖਣ ਲਈ ਸੰਤੁਲਿਤ ਖ਼ੁਰਾਕ ਦੇ ਮਹੱਤਵ ਬਾਰੇ ਜਾਗਰੂਕ ਕੀਤਾ |
Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਅਤੇ ਮਾਰਕਫੈੱਡ ਡੇਲੀਵੇਜ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਰਕਾਰ ਦਾ ਪੁਤਲਾ ਫੂਕਿਆ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਤੋਂ ਲਿਆ ਅਸ਼...
Ad Position 24