13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਅਤੇ ਮਾਰਕਫੈੱਡ ਡੇਲੀਵੇਜ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 08-04-2026
ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਮਾਰਕਫੈੱਡ ਡੇਲੀਵੇਜ ਵਰਕਰ ਯੂਨੀਅਨ ਪੰਜਾਬ ਰਜਿਸਟਰ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ 'ਤੇ ਰੋਸ ਰੈਲੀ ਕਰਕੇ ਪੁਤਲਾ ਫੂਕਿਆ ਗਿਆ | ਇਸ ਸਮੇਂ ਹਾਜ਼ਰ ਮੋਰਚੇ ਦੇ ਸੂਬਾਈ ਆਗੂਆਂ ਜਗਦੀਪ ਸਿੰਘ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ,ਦਲਜੀਤ ਸਿੰਘ,ਮਹੇਸ਼ ਕੁਮਾਰ, ਅਵਤਾਰ ਸਿੰਘ ਅਤੇ ਸਮੂਹ ਵਰਕਰਾਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ | ਜਿਸ ਦੇ ਵਿਰੋਧ ਵਜੋਂ ਮੋਰਚੇ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 22 ਮਾਰਚ ਤੋਂ 7 ਅਪ੍ਰੈਲ ਤੱਕ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਲਗਾਤਾਰ ਝੰਡਾ ਮਾਰਚ ਕੀਤਾ ਜਾ ਰਿਹਾ ਸੀ | ਅੱਜ ਸਮੁੱਚੇ ਪੰਜਾਬ ਵਿੱਚ ਸਬ-ਕਮੇਟੀ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਸਮੇਂ ਹਾਜ਼ਰ ਆਗੂਆਂ ਨੇ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਗੂਆਂ ਅਤੇ ਠੇਕਾ ਮੁਲਾਜ਼ਮਾਂ ਨੂੰ ਬਿਨ੍ਹਾਂ ਵਜਾ ਤੋਂ ਹਿਰਾਸਤ ਵਿੱਚ ਲੈਣ ਅਤੇ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਵਿਰੋਧ ਪ੍ਰਦਰਸ਼ਨ ਕਰਨ ਦਾ ਕੋਈ ਵੀ ਪ੍ਰੋਗਰਾਮ ਤੈਅ ਨਾ ਹੋਣ ਦੇ ਬਾਵਜੂਦ ਵੀ ਠੇਕਾ ਮੁਲਾਜ਼ਮ ਆਗੂਆਂ ਅਤੇ ਠੇਕਾ ਮੁਲਾਜ਼ਮਾਂ ਨੂੰ ਬਿਨ੍ਹਾਂ ਵਜਾ ਤੋਂ ਹਿਰਾਸਤ ਵਿੱਚ ਲੈਣ ਅਤੇ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਮਾਛੀਵਾੜਾ 'ਚ ਕਣਕ ਦੀ ਆਮਦ ਸ਼ੁਰੂ ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ
Ad Position 24