13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਅਨਾਜ ਮੰਡੀ ਮਾਛੀਵਾੜਾ 'ਚ ਕਣਕ ਦੀ ਆਮਦ ਸ਼ੁਰੂ

Ad Position 21
No active advertisement
ਅਜੀਤ ਡੈਸਕ 08-04-2026
ਮਾਛੀਵਾੜਾ ਸਾਹਿਬ, 7 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਅਨਾਜ ਮੰਡੀ ਵਿਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਬੇਮੌਸਮੀ ਬਾਰਸ਼ ਤੇ ਗੜੇਮਾਰੀ ਤੋਂ ਡਰਦਿਆਂ ਕਿਸਾਨਾਂ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੁਦਰਤੀ ਮਾਰ ਤੋਂ ਬਚਣ ਲਈ ਜੋ ਫ਼ਸਲ ਪੱਕ ਕੇ ਤਿਆਰ ਖੜੀ ਹੈ | ਉਸ ਦੀ ਕਟਾਈ ਕਰ ਮੰਡੀ ਵਿਚ ਵੇਚਣ ਲਈ ਲਿਆਂਦਾ ਜਾ ਸਕੇ | ਦੂਸਰੇ ਪਾਸੇ ਆੜ੍ਹਤੀਆਂ ਵੱਲੋਂ ਪੰਜਾਬ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੇ ਜਾਣ ਕਾਰਨ ਕਿਸਾਨ ਆਪਣੀ ਫ਼ਸਲ ਵਿਕਣ ਦਾ ਇੰਤਜ਼ਾਰ ਕਰ ਰਹੇ ਹਨ | ਅੱਜ ਅਨਾਜ ਮੰਡੀ ਵਿਚ ਫ਼ਸਲ ਵੇਚਣ ਆਏ ਕਿਸਾਨ ਮੁਖ਼ਤਿਆਰ ਸਿੰਘ ਮੰਡ ਜੋਧਵਾਲ ਨੇ ਦੱਸਿਆ ਕਿ ਉਹ ਆਪਣੀ ਕਣਕ ਦੀ ਫ਼ਸਲ ਮੰਡੀ ਵਿਚ ਪੂਰੀ ਤਰਾਂ ਸੁਕਾ ਕੇ ਲਿਆਇਆ ਹੈ ਪਰ ਹੜਤਾਲ ਹੋਣ ਕਾਰਨ ਅੱਜ ਇਸ ਦੀ ਖ਼ਰੀਦ ਨਾ ਹੋ ਸਕੀ | ਕਿਸਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆੜ੍ਹਤੀਆਂ ਦੀਆਂ ਮੰਗਾਂ ਸਬੰਧੀ ਜੋ ਵੀ ਮਾਮਲਾ ਹੈ ਉਸ ਨੂੰ ਨਿਪਟਾਇਆ ਜਾਵੇ ਤਾਂ ਜੋ ਕਿਸਾਨ ਮੰਡੀਆਂ ਵਿਚ ਨਾ ਰੁਲਣ | ਕਿਸਾਨਾਂ ਨੇ ਕਿਹਾ ਕਿ 2 ਦਿਨ ਦੀ ਬੇਮੌਸਮੀ ਬਾਰਸ਼ ਕਾਰਨ ਉਹ ਪਹਿਲਾਂ ਹੀ ਚਿੰਤਤ ਹਨ ਕਿ ਪੱਕੀ ਫ਼ਸਲ 'ਤੇ ਕੁਦਰਤੀ ਮਾਰ ਨਾ ਪੈ ਜਾਵੇ, ਇਸ ਲਈ ਸਰਕਾਰ ਮੰਡੀਆਂ ਵਿਚ ਫ਼ਸਲ ਖ਼ਰੀਦ ਦੇ ਤੁਰੰਤ ਪੁਖ਼ਤਾ ਪ੍ਰਬੰਧ ਕਰਨ | ਮਾਰਕੀਟ ਕਮੇਟੀ ਸਕੱਤਰ ਅਰੁਨਿੰਦਰ ਸਿੰਘ ਮਾਂਗਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਛੀਵਾੜਾ ਮੰਡੀ ਵਿਚ ਅੱਜ ਕਣਕ ਦੀ ਆਮਦ ਸ਼ੁਰੂ ਹੋਈ ਹੈ ਅਤੇ ਸਾਡੇ ਵਲੋਂ ਸਫ਼ਾਈ, ਕਿਸਾਨਾਂ ਲਈ ਪੀਣ ਵਾਲੇ ਪਾਣੀ, ਲਾਈਟਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ | ਉਨਾਂ ਕਿਹਾ ਕਿ ਖ਼ਰੀਦ ਏਜੰਸੀਆਂ ਕੋਲ ਲੋੜੀਂਦਾ ਬਾਰਦਾਨਾ ਮੁਹੱਈਆ ਹੈ |
Ad Position 22
No active advertisement
ਪਿਛਲੀ ਖ਼ਬਰ ਆਸਮਾਨ 'ਚ ਛਾਏ ਕਾਲੇ ਬੱਦਲਾਂ ਤੇ ਮੀਂਹ ਨੇ ਉਡਾਈ ਕਿਸਾਨਾਂ ਦੇ ਚਿਹਰਿਆਂ ਦੀ ਰੌਣਕ ਅਗਲੀ ਖ਼ਬਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਅਤੇ ਮਾਰਕਫੈੱਡ ਡੇਲੀਵੇਜ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਰਕਾਰ ਦਾ ਪੁਤਲਾ ਫੂਕਿਆ...
Ad Position 24