13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਐੱਸ. ਸੀ. ਤੇ ਲੋੜਵੰਦ ਲੋਕਾਂ ਤੱਕ ਪਹੁੰਚ ਕਰਨ ਲਈ ਗਠਿਤ ਕੀਤੀ ਜਾਵੇਗੀ ਵਲੰਟੀਅਰਾਂ ਦੀ ਟੀਮ- ਚੇਅਰਮੈਨ ਗੜ੍ਹੀ

Ad Position 21
No active advertisement
ਅਜੀਤ ਡੈਸਕ 08-04-2026
ਕੁਹਾੜਾ , 7 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਗਿਆਨਜੋਤ ਡਿਵਾਈਨ ਸਕੂਲ, ਬੁੱਢੇਵਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਨੂੰ ਸਮਰਪਿਤ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਬਲੀਦਾਨ ਸਿਰਫ਼ ਸਿੱਖ ਕੌਮ ਲਈ ਨਹੀਂ ਸੀ, ਬਲਕਿ ਪੂਰੀ ਸਿ੍ਸ਼ਟੀ ਲਈ ਧਰਮ ਤੇ ਮਜ਼ਲੂਮਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਸੀ | ਚੇਅਰਮੈਨ ਗੜ੍ਹੀ ਨੇ ਕਿਹਾ ਕਿ ਕਾਨੰੂਨੀ ਤੌਰ 'ਤੇ ਮੇਰੀ ਡਿਊਟੀ ਅਨੁਸੂਚਿਤ ਵਰਗ ਦੇ ਲੋਕਾਂ ਦੇ ਦੁੱਖਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਦੇ ਸੰਵਿਧਾਨਿਕ ਹੱਕਾਂ ਦੀ ਰਾਖੀ ਲਈ ਹੈ | ਪਰ ਮੈਨੂੰ ਇਹ ਮਹਿਸੂਸ ਹੋ ਰਿਹਾ ਹੈ ਕਿ ਸਾਰੀਆਂ ਜਾਤਾਂ ਅਤੇ ਧਰਮਾਂ ਵਿਚ ਇਹੋ ਜਿਹੇ ਲੋਕ ਮੌਜੂਦ ਹਨ, ਜਿਨ੍ਹਾਂ ਦੀ ਬਾਂਹ ਫੜ੍ਹ ਕੇ ਕੰਮ ਕਰਵਾਉਣ ਵਾਲਾ ਕੋਈ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ 36 ਫ਼ੀਸਦੀ ਦੇ ਕਰੀਬ ਦਲਿਤ ਵਰਗ ਦੀ ਆਬਾਦੀ ਹੈ ਜੋ ਸਵਾ ਕਰੋੜ ਦੇ ਕਰੀਬ ਬਣਦੀ ਹੈ, ਦੇ ਕੰਮਾਂ ਨੂੰ ਮੇਰੇ ਦਫ਼ਤਰ ਦਾ ਛੋਟਾ ਜਿਹਾ ਸਟਾਫ਼ ਨਹੀਂ ਦੇਖ ਸਕਦਾ |
ਇਸ ਦੇ ਹੱਲ ਲਈ ਹਰ ਜ਼ਿਲੇ੍ਹ ਵਿਚ ਵਲੰਟੀਅਰਾਂ ਦੀਆਂ ਟੀਮਾਂ ਗਠਿਤ ਕਰਨ ਲਈ ਨਿਯੁਕਤੀ ਆਰੰਭ ਕਰ ਦਿੱਤੀ ਗਈ ਹੈ ਅਤੇ ਤਿੰਨ ਮਹੀਨਿਆਂ ਵਿਚ ਨਿਯੁਕਤੀ ਕਰਨ ਦਾ ਟਾਰਗੇਟ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜੇ ਸਬੰਧੀ 11 ਅਪ੍ਰੈਲ ਨੂੰ ਲੁਧਿਆਣਾ ਵਿਚ ਪ੍ਰੋਗਰਾਮ ਕੀਤਾ ਜਾਵੇਗਾ ਅਤੇ ਤਿੰਨ-ਚਾਰ ਮਹੀਨਿਆਂ ਵਿਚ ਬਾਬਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਕਰੀਬ 100 ਪ੍ਰੋਗਰਾਮ ਕਰਵਾਏ ਜਾਣਗੇ | ਇਸ ਮੌਕੇ ਡਾ. ਜਸਪ੍ਰੀਤ ਸਿੰਘ ਬੀਜਾ, ਐੱਸ. ਪੀ. ਇਨਵੈਸਟੀਗੇਸ਼ਨ ਰਾਜਨ ਸ਼ਰਮਾ, ਟਰੱਸਟ ਦੇ ਪ੍ਰਧਾਨ ਭੁਪਿੰਦਰ ਜੈਨ, ਪਿ੍ੰਸੀਪਲ ਕੁਲਪ੍ਰੀਤ ਕੌਰ, ਯਸ਼ ਗਿਰੀ, ਸੂਰਿਆ ਕਾਂਤ, ਸ਼ਾਮ ਗੋਇਲ, ਰਮੇਸ਼ ਅਗਰਵਾਲ, ਬਲਜਿੰਦਰ ਸਿੰਘ, ਬਲਵੰਤ ਸਿੰਘ ਗਿੱਲ, ਧਰਮਜੀਤ ਸਿੰਘ ਢਿੱਲੋਂ, ਜੋਤੀ ਅਰੋੜਾ ਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਦਿਵਿਆਂਗ ਸਹਾਇਤਾ ਕੈਂਪ ਅਗਲੀ ਖ਼ਬਰ ਪੰਜਾਬ ਵਿਚ ਬੇਮੌਸਮੀ ਗਰਮੀ ਤੋਂ ਬਾਅਦ ਬਰਸਾਤ ਤੇ ਗੜੇਮਾਰੀ ਕਾਰਨ ਕਣਕ ਦੀ ਸਰਕਾਰੀ ਖ਼ਰੀਦ ਦੇ ਨਿਸਚਿਤ ਮਿਆਰਾਂ ਵਿਚ ਛੋਟ...
Ad Position 24