13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਡੀ. ਐੱਸ. ਈ. ਕੇਸਵ ਗੋਇਲ ਨਾਲ ਮੀਟਿੰਗ ਦੌਰਾਨ ਅਹਿਮ ਮਸਲਿਆਂ 'ਤੇ ਸਕਾਰਾਤਮਕ ਭਰੋਸਾ

Ad Position 21
No active advertisement
ਅਜੀਤ ਡੈਸਕ 08-04-2026
ਪਾਇਲ, 7 ਅਪ੍ਰੈਲ (ਨਿਜ਼ਾਮਪੁਰ-ਰਜਿੰਦਰ ਸਿੰਘ)ਅੱਜ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਪੰਜਾਬ ਕੇਸ਼ਵ ਗੋਇਲ ਨਾਲ ਇੱਕ ਮਹੱਤਵਪੂਰਨ ਮੀਟਿੰਗ ਮਨਿਸਟਰੀਅਲ ਸਟਾਫ਼ ਯੂਨੀਅਨ, ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿੱਚ 25 ਮਾਰਚ 2021 ਤੋਂ ਬਾਅਦ ਭਰਤੀ ਹੋਏ ਕਲਰਕ ਸਾਥੀਆਂ ਨੂੰ ਕਲਾਸ-4 ਦੀ ਡਿਮੋਸ਼ਨ ਸੰਬੰਧੀ ਨਿੱਜੀ ਸੁਣਵਾਈ ਲਈ ਬੁਲਾਏ ਜਾਣ ਦੇ ਮਾਮਲੇ 'ਤੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ | ਮੀਟਿੰਗ ਦੌਰਾਨ ਡੀ. ਐੱਸ. ਈ. ਕੇਸ਼ਵ ਗੋਇਲ ਵੱਲੋਂ ਇਹ ਭਰੋਸਾ ਦਿੱਤਾ ਗਿਆ ਕਿ ਸਬੰਧਿਤ ਕਲਰਕ ਸਾਥੀਆਂ ਨੂੰ ਪੇਪਰ ਕਲੀਅਰ ਕਰਨ ਲਈ ਹੋਰ ਸਮਾਂ ਦਿੱਤਾ ਜਾਵੇਗਾ | ਇਸ ਉਪਰੰਤ ਸੀਨੀਅਰ ਸਹਾਇਕਾਂ ਦੀਆਂ ਪ੍ਰਮੋਸ਼ਨਾਂ ਸੰਬੰਧੀ ਵੀ ਵਿਸਥਾਰ ਨਾਲ ਗੱਲਬਾਤ ਹੋਈ | ਇਸ ਮੌਕੇ ਰਜਿਸਟਰਾਰ ਬਲਜਿੰਦਰ ਕੌਰ ਵਲੋਂ ਸਪਸ਼ਟ ਕੀਤਾ ਗਿਆ ਕਿ ਕਲਰਕਾਂ ਵਲੋਂ ਅਜੇ ਤੱਕ ਏ. ਸੀ. ਆਰ ਨਾ ਦਿੱਤੀ ਜਾਣ ਕਾਰਨ ਪ੍ਰਮੋਸ਼ਨਾਂ ਰੁਕੀਆਂ ਹੋਈਆਂ ਹਨ | ਮੀਟਿੰਗ ਦੌਰਾਨ ਡਾਇਰੈਕਟਰ ਸਾਹਿਬ ਵੱਲੋਂ ਇਹ ਵੀ ਭਰੋਸਾ ਦਿੱਤਾ ਗਿਆ ਕਿ 15 ਅਪ੍ਰੈਲ ਤੱਕ ਸੀਨੀਅਰ ਸਹਾਇਕਾਂ ਦੀਆਂ ਪ੍ਰਮੋਸ਼ਨਾਂ ਕਰ ਦਿੱਤੀਆਂ ਜਾਣਗੀਆਂ | ਇਸ ਤੋਂ ਬਾਅਦ ਨਾਨ-ਟੀਚਿੰਗ ਦੇ ਟੈਂਟ ਸੰਬੰਧੀ ਵੀ ਗੱਲਬਾਤ ਕੀਤੀ ਗਈ | ਇਸ ਮਾਮਲੇ ਵਿਚ ਡੀ. ਪੀ. ਆਈ ਸਾਹਿਬ ਨੇ ਹਾਂ-ਪੱਖੀ ਹੁੰਗਾਰਾ ਭਰਦਿਆਂ ਕਿਹਾ ਕਿ ਇਸ ਸੰਬੰਧੀ ਜਲਦ ਹੀ ਫ਼ੈਸਲਾ ਲਿਆ ਜਾਵੇਗਾ | ਇਸੇ ਤਰ੍ਹਾਂ ਸੁਪਰਡੰਟ ਦੀਆਂ ਤਰੱਕੀਆਂ ਬਾਰੇ ਵੀ ਚਰਚਾ ਹੋਈ, ਜਿਸ 'ਤੇ ਉਨ੍ਹਾਂ ਦੱਸਿਆ ਕਿ ਸੁਪਰਡੈਂਟ ਤਰੱਕੀਆਂ ਵੀ ਬਹੁਤ ਜਲਦ ਕੀਤੀਆਂ ਜਾਣਗੀਆਂ | ਇਸ ਮੌਕੇ ਅਮਨਇੰਦਰ ਸਿੰਘ ਘੁਡਾਣੀ, ਸਤਨਾਮ ਸਿੰਘ ਚੀਮਾ, ਉਪਿੰਦਰ ਸਿੰਘ, ਸਤਨਾਮ ਸਿੰਘ, ਦੀਪਕ ਕੁਮਾਰ, ਸਖਦੀਪ ਸਿੰਘ ਤਰਨਤਾਰਨ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇਣ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਭੱਜੀ - ਗੌਰਮਿੰਟ ਪੈਨਸ਼ਨਰਜ਼... ਅਗਲੀ ਖ਼ਬਰ ਚੇਅਰਮੈਨ ਰੋੜੀਆਂ ਦੀ ਅਗਵਾਈ ਹੇਠ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸਤੀਸ਼ ਕੁਮਾਰ ਸਨਮਾਨਿਤ
Ad Position 24