13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇਣ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਭੱਜੀ - ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ

Ad Position 21
No active advertisement
ਅਜੀਤ ਡੈਸਕ 08-04-2026
ਦੋਰਾਹਾ, 7 ਅਪ੍ਰੈਲ (ਜਸਵੀਰ ਝੱਜ)- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੀ ਮਹੀਨਾਵਾਰ ਮੀਟਿੰਗ ਰੁਪਿੰਦਰ ਸਿੰਘ ਅੜੈ੍ਹਚਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਅਤੇ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ ਸਾਲ ਵਿੱਚ ਜਨਵਰੀ ਅਤੇ ਜੁਲਾਈ ਮਹੀਨੇ ਵਿੱਚ ਦੋ ਵਾਰ ਮਿਲਣ ਵਾਲੇ ਮਹਿੰਗਾਈ ਭੱਤੇ ਦੀਆਂ 16 ਫ਼ੀਸਦੀ ਦੀ ਦਰ ਨਾਲ ਬਕਾਇਆ ਪਈਆਂ ਕਿਸ਼ਤਾਂ ਨਾ ਦੇਣ ਕਾਰਨ ਅੱਕੇ ਹੋਇਆਂ ਨੇ ਇਨਸਾਫ਼ ਦੀ ਪ੍ਰਾਪਤੀ ਲਈ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਕਈ ਸਿਵਲ ਰਿੱਟ ਪਟੀਸ਼ਨਾਂ ਦਾਇਰ ਕਰਨ ਤੇ ਮਜਬੂਰ ਹੋਣਾ ਪਿਆ ਹੈ | ਪੈਨਸ਼ਨ ਉੱਪਰ ਵਿਚਾਰ ਕਰਦੇ ਹੋਏ ਸਰਕਾਰ ਵਲੋਂ ਅਦਾਲਤ ਵਿੱਚ ਦਿੱਤੇ ਹਲਫ਼ਨਾਮੇ ਪ੍ਰਤੀ ਪੈਨਸ਼ਨਰਜ਼ ਐਸੋਸੀਏਸ਼ਨ ਨੇ ਸਰਕਾਰ ਵੱਲੋਂ ਦਿੱਤੇ ਹਲਫ਼ਨਾਮੇ ਸਖ਼ਤ ਨਿਖੇਧੀ ਕੀਤੀ ਹੈ | ਮੀਟਿੰਗ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਕਮਲਜੀਤ ਸਿੰਘ, ਗੁਰਦਿਆਲ ਸਿੰਘ ਦਲਾਲ, ਸਤਿੰਦਰਪਾਲ ਸਿੰਘ, ਕਰਮ ਸਿੰਘ, ਅਵਤਾਰ ਸਿੰਘ ਸੈਣੀ, ਰੁਪਿੰਦਰ ਸਿੰਘ ਅੜ੍ਹੈਚਾਂ, ਪਿਆਰ ਸਿੰਘ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਦੇ ਕਾਲਜ ਵਿਖੇ ਨਵੇਂ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਡੀ. ਐੱਸ. ਈ. ਕੇਸਵ ਗੋਇਲ ਨਾਲ ਮੀਟਿੰਗ ਦੌਰਾਨ ਅਹਿਮ ਮਸਲਿਆਂ 'ਤੇ ਸਕਾਰਾਤਮਕ ਭਰੋਸਾ
Ad Position 24