13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਦੋਰਾਹਾ ਦੇ ਕਾਲਜ ਵਿਖੇ ਨਵੇਂ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 08-04-2026
ਦੋਰਾਹਾ, 7 ਅਪ੍ਰੈਲ ਮਨਜੀਤ ਸਿੰਘ ਗਿੱਲ-ਦੋਰਾਹਾ ਦੇ ਨੈਸ਼ਨਲ ਕਾਲਜ ਵਿਖੇ ਹਲਕਾ ਪਾਇਲ ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਨੈਸ਼ਨਲ ਕਾਲਜ ਵਿੱਚ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ | ਇਸ ਮੌਕੇ 'ਤੇ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਯੂਥ ਪ੍ਰਧਾਨ ਪਲਵਿੰਦਰ ਸਿੰਘ ਝੱਜ ਦੀ ਅਗਵਾਈ ਵਿੱਚ ਨੌਜਵਾਨਾਂ ਵੱਲੋਂ ਕਾਲਜ ਦੇ ਬਾਹਰ ਅਨਾਜ ਮੰਡੀ ਵਿੱਚ ਇੱਕ ਵੱਡਾ ਸਮਾਗਮ ਕੀਤਾ ਗਿਆ | ਇਸ ਸਮਾਗਮ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਗੋਲਡੀ, ਮਾਲਵਾ ਜੋਨ ਦੇ ਯੂਥ ਪ੍ਰਧਾਨ ਪਰਮਿੰਦਰ ਸੰਧੂ, ਚੇਅਰਮੈਨ ਕਰਨ ਸਹੋੜਾ, ਗਗਨ ਲੋਹਟ, ਚੇਅਰਮੈਨ ਬੂਟਾ ਸਿੰਘ ਗਿੱਲ, ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ, ਉੱਦਮ ਝੱਜ, ਦੀਪ ਸੰਧੂ, ਪਰਬ ਕੋਟ ਗੰਗੂ ਰਾਏ, ਗੁਰੀ ਦੋਰਾਹਾ, ਸਾਹਿਬਾਜ ਜੋਤ ਮਾਂਗਟ, ਗੁਰਵੀਰ ਖਹਿਰਾ, ਮਨਵੀਰ ਦੁਰਾਹਾ ਇਸ ਸਮਾਗਮ ਵਿੱਚ ਹਾਜ਼ਰ ਸਨ | ਜਿਨਾਂ ਵੱਲੋਂ ਹਲਕਾ ਪਾਇਲ ਦੇ ਵਿਧਾਇਕ ਗਿਆਸਪੁਰਾ ਦਾ ਸਵਾਗਤ ਕੀਤਾ ਗਿਆ ਅਤੇ ਇਸ ਮੌਕੇ ਤੇ ਨਵ ਨਿਯੁਕਤ ਪ੍ਰਧਾਨਾਂ ਵੱਲੋਂ ਨਸ਼ਾ ਮੁਕਤ ਪੰਜਾਬ ਕਰਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਯੂਥ ਦੇ ਪ੍ਰਧਾਨ ਪਰਵਿੰਦਰ ਝੱਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਯੁੱਧ ਨਸ਼ੇ ਵਿਰੁੱਧ ਜੋ ਮੁਹਿੰਮ ਚੱਲ ਰਹੀ ਹੈ ਉਹ ਹਲਕਾ ਪਾਇਲ ਦੇ ਸਾਰੇ ਨੌਜਵਾਨਾਂ ਨੂੰ ਨਾਲ ਲੈ ਕੇ ਇਸ ਮੁਹਿੰਮ ਦਾ ਹਿੱਸਾ ਬਣ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੰਮ ਕਰਨਗੇ ਨੈਸ਼ਨਲ ਕਾਲਜ ਦੇ ਨਵ ਨਿਯੁਕਤ ਪ੍ਰਧਾਨਾਂ ਵੱਲੋਂ ਨੌਜਵਾਨਾਂ ਨੂੰ ਕਿਹਾ ਗਿਆ ਕਿ ਕਿਸੇ ਨੂੰ ਕੋਈ ਵੀ ਪੜ੍ਹਾਈ ਦੌਰਾਨ ਸਮੱਸਿਆ ਹੈ ਉਹ ਤੁਰੰਤ ਦੱਸਣ ਉਸ ਦਾ ਹੱਲ ਕੀਤਾ ਜਾਵੇਗਾ ਅਤੇ ਕਾਲਜ ਵਿੱਚ ਪੜਨ ਵਾਲੀਆਂ ਲੜਕੀਆਂ ਨੂੰ ਵੀ ਵਿਸ਼ਵਾਸ ਦਵਾਇਆ ਕਿ ਉਨਾਂ ਨੂੰ ਵੀ ਕਿਸੇ ਵੀ ਸਮੇਂ ਕੋਈ ਦਿੱਕਤ ਹੋਵੇ ਉਹ ਆਪਣੇ ਭਰਾ ਸਮਝ ਕੇ ਉਨਾਂ ਨੂੰ ਦੱਸ ਸਕਦੇ ਹਨ ਉਹ ਹਰ ਸਮੇਂ ਆਪਣੇ ਕਾਲਜ ਦੇ ਵਿਦਿਆਰਥੀਆਂ ਦੇ ਨਾਲ ਹਨ |
Ad Position 22
No active advertisement
ਪਿਛਲੀ ਖ਼ਬਰ 'ਐਮੀਨੈਂਸ ਅੱਪਰਚਿਊਨਿਟੀ ਐਸੋਸੀਏਸ਼ਨ' ਵਲੋਂ ਬੁਲੇ੍ਹਪੁਰ ਸਕੂਲ ਨੂੰ ਪ੍ਰਤੀਯੋਗਿਤਾ ਦੀਆਂ ਕਿਤਾਬਾਂ ਭੇਟ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇਣ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਭੱਜੀ - ਗੌਰਮਿੰਟ ਪੈਨਸ਼ਨਰਜ਼...
Ad Position 24