13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੁੱਖੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦਾ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026
ਮਾਛੀਵਾੜਾ ਸਾਹਿਬ, 7 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ ਮੰਡਲ ਪ੍ਰਧਾਨ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਦੀ ਅਗਵਾਈ ਹੇਠ ਮਾਛੀਵਾੜਾ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਸੰਜੀਵ ਲੀਹਲ, ਰਾਜੇਸ਼ ਕੁਮਾਰ ਲੀਹਲ, ਨਿਤਿਨ ਲੂਥਰਾ, ਅਸ਼ਵਨੀ ਸਿੰਗਲਾ, ਅਸ਼ੋਕ ਸ਼ਰਮਾ, ਜਸਪਾਲ ਸਿੰਘ, ਹਰਜਿੰਦਰ ਸਿੰਘ, ਹਰਮੇਸ਼ ਸਿੰਘ, ਪਵਨ ਸ਼ਰਮਾ, ਗੁਰਵਿੰਦਰ ਸਿੰਘ, ਜਗਦੀਪ ਸਿੰਘ, ਕਾਲਾ ਸੈਣੀ, ਜਗਨ ਨਾਥ, ਮੰਡਲ ਪ੍ਰਧਾਨ ਰਾਮਪਾਲ, ਸੱਭੀ ਹੰਬੋਵਾਲ, ਜੋਗਿੰਦਰ ਸਿੰਘ, ਲੱਕੀ, ਨਰੇਸ਼ ਕੁਮਾਰ, ਬਲਵੀਰ ਸਿੰਘ, ਮੰਗਤ ਰਾਮ ਹਾਜ਼ਰ ਸਨ | ਸਮਾਗਮ 'ਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ | ਇਸ ਮੌਕੇ ਮੰਡਲ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦਾ ਇਤਿਹਾਸ ਦੇਸ਼ ਸੇਵਾ ਅਤੇ ਲੋਕ-ਭਲਾਈ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਨੇ ਪਾਰਟੀ ਦੀ ਵਿਚਾਰਧਾਰਾ ਅਤੇ ਪ੍ਰਾਪਤੀਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਵਰਕਰਾਂ ਨੂੰ ਪਾਰਟੀ ਮਜ਼ਬੂਤ ਬਣਾਉਣ ਅਤੇ ਆਉਣ ਵਾਲੇ ਸਮੇਂ 'ਚ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਪਾਰਟੀ ਦੀ ਨੀਤੀ ਪਹੁੰਚਾਉਣ ਦਾ ਪ੍ਰਣ ਕੀਤਾ | ਇਸ ਦੇ ਨਾਲ ਹੀ ਸਮਾਜਿਕ ਸੇਵਾ ਕਾਰਜਾਂ ਨੂੰ ਹੋਰ ਤੇਜ਼ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ | ਅੰਤ 'ਚ ਮੰਡਲ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਨੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਾਮਰੇਡ ਜਗਜੀਤ ਸਿੰਘ ਬਾਗ਼ੀ ਦੀ ਯਾਦ 'ਚ ਕਰਵਾਇਆ ਸੈਮੀਨਾਰ ਅਮਿੱਟ ਯਾਦਾਂ ਛੱਡ ਗਿਆ ਅਗਲੀ ਖ਼ਬਰ 'ਐਮੀਨੈਂਸ ਅੱਪਰਚਿਊਨਿਟੀ ਐਸੋਸੀਏਸ਼ਨ' ਵਲੋਂ ਬੁਲੇ੍ਹਪੁਰ ਸਕੂਲ ਨੂੰ ਪ੍ਰਤੀਯੋਗਿਤਾ ਦੀਆਂ ਕਿਤਾਬਾਂ ਭੇਟ
Ad Position 24