13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗਾਰਡਨ ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਕਟਾਣਾ ਸਾਹਿਬ ਦੀ ਕੀਤੀ ਧਾਰਮਿਕ ਯਾਤਰਾ

Ad Position 21
No active advertisement
ਅਜੀਤ ਡੈਸਕ 08-04-2026
ਮਾਛੀਵਾੜਾ ਸਾਹਿਬ, 7 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਕੁਹਾੜਾ ਰੋਡ 'ਤੇ ਸਥਿਤ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਮਾਛੀਵਾੜਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮਦਿਨ ਦੇ ਪਵਿੱਤਰ ਮੌਕੇ ਕਟਾਣਾ ਸਾਹਿਬ ਵਿਖੇ ਧਾਰਮਿਕ ਯਾਤਰਾ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਧਿਆਤਮਿਕ ਮਾਹੌਲ ਦਾ ਆਨੰਦ ਮਾਣਿਆ, ਜਿਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਬੈਠ ਕੇ ਸ਼ਰਧਾ ਨਾਲ ਪਾਠ ਕੀਤਾ ਅਤੇ ਵਾਹਿਗੁਰੂ ਦਾ ਸਿਮਰਨ ਕੀਤਾ | ਇਸ ਦੇ ਨਾਲ ਹੀ ਬੱਚਿਆਂ ਵੱਲੋਂ ਸੇਵਾ ਭਾਵਨਾ ਨੂੰ ਦਰਸਾਉਂਦੇ ਹੋਏ ਲੰਗਰ ਸੇਵਾ ਅਤੇ ਸਫ਼ਾਈ ਸੇਵਾ ਵੀ ਕੀਤੀ ਗਈ | ਇਸ ਯਾਤਰਾ ਦਾ ਮੁੱਖ ਉਦੇਸ਼ ਬੱਚਿਆਂ 'ਚ ਧਾਰਮਿਕ ਅਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਨਾ ਸੀ | ਸਕੂਲ ਦੀ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਸੇਵਾ, ਨਿਮਰਤਾ ਅਤੇ ਅਨੁਸ਼ਾਸਨ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜਸਵੀਰ ਤਲਵਾੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ ਅਗਲੀ ਖ਼ਬਰ ਕਾਮਰੇਡ ਜਗਜੀਤ ਸਿੰਘ ਬਾਗ਼ੀ ਦੀ ਯਾਦ 'ਚ ਕਰਵਾਇਆ ਸੈਮੀਨਾਰ ਅਮਿੱਟ ਯਾਦਾਂ ਛੱਡ ਗਿਆ
Ad Position 24