18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ 2395 ਕੁਇੰਟਲ ਕਣਕ ਪੁੱਜੀ

Ad Position 21
No active advertisement
ਅਜੀਤ ਡੈਸਕ 09-04-2026
ਖੰਨਾ, 8 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਹੁਣ ਕੱਲ੍ਹ ਤੋਂ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਹੋਣ ਦੀ ਆਸ ਹੈ | ਕਈ ਦਿਨਾਂ ਤੋਂ ਰੁਕੀ ਹੋਈ ਖ਼ਰੀਦ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਬਣ ਗਈ ਹੈ | ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਆੜ੍ਹਤੀਆਂ, ਕਿਸਾਨਾਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹੜਤਾਲ ਖ਼ਤਮ ਹੋਣ ਨਾਲ ਮੰਡੀ ਦੇ ਕੰਮਕਾਜ ਵਿਚ ਤੇਜ਼ੀ ਆਵੇਗੀ ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਹੁਣ ਸੁਚਾਰੂ ਢੰਗ ਨਾਲ ਚੱਲਣ ਦੀ ਉਮੀਦ ਹੈ | ਕਿਸਾਨਾਂ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਕਈ ਦਿਨਾਂ ਤੋਂ ਆਪਣੀ ਫ਼ਸਲ ਮੰਡੀਆਂ ਵਿਚ ਲੈ ਕੇ ਬੈਠੇ ਹਨ, ਹੁਣ ਖ਼ਰੀਦ ਸ਼ੁਰੂ ਹੋਣ ਨਾਲ ਉਨ੍ਹਾਂ ਦੀ ਆਰਥਿਕ ਚਿੰਤਾ ਘਟੇਗੀ | ਮਾਰਕੀਟ ਕਮੇਟੀ ਦੇ ਸੈਕਟਰੀ ਕਮਲਦੀਪ ਸਿੰਘ ਮਾਨ ਨੇ ਦੱਸਿਆ ਕਿ ਹੜਤਾਲ ਖ਼ਤਮ ਹੋਣ ਨਾਲ ਹੁਣ ਮੰਡੀਆਂ ਵਿਚ ਪਈ ਫ਼ਸਲ ਦੀ ਬੋਲੀ ਲੱਗਣ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਅੱਜ ਤੱਕ ਖੰਨਾ ਮੰਡੀ ਵਿਚ 2395 ਕੁਇੰਟਲ ਕਣਕ ਪਹੁੰਚ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਖ਼ਰੀਦ ਪ੍ਰਕਿਰਿਆ ਬਿਨਾ ਕਿਸੇ ਰੁਕਾਵਟ ਦੇ ਚੱਲ | ਖੰਨਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਮੀਟਿੰਗ ਬਹੁਤ ਹੀ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿਚ ਹੋਈ | ਉਨ੍ਹਾਂ ਕਿਹਾ ਕਿ ਸਾਰੇ ਪੱਖਾਂ ਨੇ ਮਿਲ ਬੈਠ ਕੇ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਤੇ ਇਸੇ ਨੂੰ ਧਿਆਨ ਵਿਚ ਰੱਖਦਿਆਂ ਹੜਤਾਲ ਖਤਮ ਕਰਨ ਦਾ ਫ਼ੈਸਲਾ ਲਿਆ ਗਿਆ | ਕੁੱਲ ਮਿਲਾ ਕੇ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੋਣ ਨਾਲ ਖੰਨਾ ਸਮੇਤ ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਮੁੜ ਰੌਣਕ ਵਾਪਸ ਆਉਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਯੂ. (ਲੱਖੋਵਾਲ) ਵਲੋਂ ਕਿਸਾਨਾਂ, ਮਜ਼ਦੂਰਾਂ ਨੂੰ ਹੱਕੀ ਮੰਗਾਂ ਸੰਬੰਧੀ ਜਾਗਰੂਕ ਕਰਨ ਲਈ ਮੋਗਾ ਵਿਖੇ ਸੂਬਾ ਪੱਧ... ਅਗਲੀ ਖ਼ਬਰ ਕਾਂਗਰਸ ਵਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਅਹੁਦੇਦਾਰਾਂ ਦੀ ਨਿਯੁਕਤੀ
Ad Position 24