18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਾਬਕਾ ਚੇਅਰਮੈਨ ਕੁਲਵੰਤ ਸਿੰਘ ਸਿਹੌੜਾ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ

Ad Position 21
No active advertisement
ਅਜੀਤ ਡੈਸਕ 09-04-2026
ਮਲੌਦ, 8 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਕਾਂਤੀ ਸਿਹੌੜਾ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਸਿਫ਼ਾਰਿਸ਼ 'ਤੇ ਪਾਰਟੀ ਹਾਈਕਮਾਂਡ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਲਈ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਕੁਲਵੰਤ ਸਿੰਘ ਸਿਹੌੜਾ ਨੇ ਇਸ ਨਿਯੁਕਤੀ ਲਈ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਨੂੰ ਸਮਰਪਿਤ ਰਹਿ ਕੇ ਕੰਮ ਕਰਦੇ ਆ ਰਹੇ ਹਨ ਅਤੇ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਲਈ ਪਾਰਟੀ ਦੇ ਹੱਕ ਵਿੱਚ ਘਰ ਘਰ ਪ੍ਰਚਾਰ ਦੇ ਨਾਲ ਨਾਲ ਅੱਜ ਦੇ ਯੁੱਗ ਦੇ ਹਿਸਾਬ ਨਾਲ ਸੋਸ਼ਲ ਮੀਡੀਆ 'ਤੇ ਵੀ ਪ੍ਰਚਾਰ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ | ਜਿਸ ਵਿੱਚ ਜਿੱਥੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਵਿਰੋਧੀਆਂ ਦੇ ਕੂੜ ਪ੍ਰਚਾਰ ਦਾ ਜਵਾਬ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਬਾਈਪਾਸ 'ਤੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਬੀ. ਕੇ. ਯੂ. (ਲੱਖੋਵਾਲ) ਵਲੋਂ ਕਿਸਾਨਾਂ, ਮਜ਼ਦੂਰਾਂ ਨੂੰ ਹੱਕੀ ਮੰਗਾਂ ਸੰਬੰਧੀ ਜਾਗਰੂਕ ਕਰਨ ਲਈ ਮੋਗਾ ਵਿਖੇ ਸੂਬਾ ਪੱਧ...
Ad Position 24