18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਹਾਨ ਨਗਰ ਕੀਰਤਨ ਕੱਢਿਆ ਜਾਵੇਗਾ

Ad Position 21
No active advertisement
ਅਜੀਤ ਡੈਸਕ 09-04-2026
ਖੰਨਾ, 8 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਇਕੱਤਰਤਾ ਕੀਤੀ ਗਈ | ਜਿਸ 'ਚ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਕੱਢਣ ਦਾ ਫ਼ੈਸਲਾ ਕੀਤਾ ਗਿਆ | ਮੁੱਖ ਸੇਵਾਦਾਰ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ 11 ਅਪ੍ਰੈਲ ਦਿਨ ਸ਼ਨੀਵਾਰ ਨੂੰ ਦੁਪਹਿਰ 2 ਵਜੇ ਸਜਾਇਆ ਜਾਵੇਗਾ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਕਿ੍ਸ਼ਨਾ ਨਗਰ ਚੌਂਕ, ਗੁਲਮੋਹਰ ਰੋਡ, ਲੜਕੀਆਂ ਦੇ ਏ ਐੱਸ ਕਾਲਜ ਤੋਂ ਅਮਲੋਹ ਰੋਡ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਅੰਗਦ ਦੇਵ ਨਗਰ ਤੋਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗੀ | ਜਿਸ 'ਚ ਰਾਗੀ ਤੇ ਕੀਰਤਨੀ ਜਥੇ ਗੁਰੂ ਜਸ ਨਾਲ ਸੰਗਤ ਨੂੰ ਨਿਹਾਲ ਕਰਨਗੇ | ਇਸ ਮੌਕੇ ਕਮੇਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਡੇਹਲੋਂ ਬਾਈਪਾਸ 'ਤੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
Ad Position 24