ਡੇਹਲੋਂ, 8 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਲੋਂ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸਿਹਤ, ਸਫ਼ਾਈ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਫੈਲਾਉਣ ਲਈ ਨਾਟਕ ਪੇਸ਼ ਕੀਤੇ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਸਿਹਤ ਸੰਬੰਧੀ ਜਾਣਕਾਰੀ ਦੇਣ ਲਈ ਪਾਵਰ ਪੁਆਇੰਟ ਪ੍ਰਜ਼ੈਂਟੇਸ਼ਨ ਵੀ ਦਿਖਾਈ ਗਈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਸਿਹਤਮੰਦ ਆਦਤਾਂ ਬਾਰੇ ਜਾਣੂ ਕਰਵਾਇਆ ਗਿਆ | ਸਕੂਲ ਦੇ ਪਿ੍ੰਸੀਪਲ ਬਿਪਨ ਸੇਠੀ ਅਤੇ ਮੈਨੇਜਮੈਂਟ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਤਰ੍ਹਾਂ ਦੇ ਸਿੱਖਿਆਤਮਕ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ |