ਸਮਰਾਲਾ 'ਚ ਕਾਂਗਰਸ ਪਾਰਟੀ ਦਾ ਆਧਾਰ ਅੱਗੇ ਨਾਲੋਂ ਹੋਰ ਹੋਇਆ ਮਜ਼ਬੂਤ
ਅਜੀਤ ਡੈਸਕ
09-04-2026
ਸਮਰਾਲਾ, 8 ਅਪ੍ਰੈਲ (ਕੁਲਵਿੰਦਰ ਸਿੰਘ)-ਸਮਰਾਲਾ ਤੋਂ ਕਾਂਗਰਸ ਪਾਰਟੀ ਦਾ ਆਧਾਰ ਉਸ ਵੇਲੇ ਹੋਰ ਮਜ਼ਬੂਤ ਹੋ ਗਿਆ ਜਦੋਂ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ 'ਚ ਸਾਬਕਾ ਚੇਅਰਮੈਨ ਅਜਮੇਰ ਸਿੰਘ ਪੂਰਬਾ ਅਤੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਜਤਿੰਦਰ ਸਿੰਘ ਜੋਗਾ ਬਲਾਲਾ ਦੀ ਪੇ੍ਰਰਨਾ ਸਦਕਾ ਨਗਰ ਕੌਂਸਲ ਦੀ ਮੌਜੂਦਾ ਕੌਂਸਲਰ ਸੰਦੀਪ ਕੌਰ, ਉਨ੍ਹਾਂ ਦੇ ਪਤੀ ਬਲਜਿੰਦਰ ਸਿੰਘ ਅਤੇ ਐਡਵੋਕੇਟ ਚਰਨਜੀਤ ਸਿੰਘ ਦਾ ਕਾਂਗਰਸ ਪਰਿਵਾਰ ਵਿੱਚ ਵਾਪਸ ਆਉਣ 'ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ |
ਕੌਂਸਲਰ ਸੰਦੀਪ ਕੌਰ ਨੇ ਹਲਕਾ ਇੰਚਾਰਜ ਰਾਜਾ ਗਿੱਲ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਦਾ ਆਧਾਰ ਪਹਿਲਾਂ ਨਾਲੋਂ ਵੀ ਜ਼ਿਆਦਾ ਮਜ਼ਬੂਤ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਦਾ ਘਰੋਂ-ਘਰੀ ਪ੍ਰਚਾਰ ਕਰ ਕੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜਨਗੇ | ਇਸ ਮੌਕੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਪੀ. ਏ. ਹਰਚੰਦ ਸਿੰਘ ਮਲਕਪੁਰ, ਸਾਬਕਾ ਚੇਅਰਮੈਨ ਅਜਮੇਰ ਸਿੰਘ ਪੂਰਬਾ, ਸਰਪੰਚ ਜਤਿੰਦਰ ਸਿੰਘ ਜੋਗਾ ਬਲਾਲਾ, ਯੂਥ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਅਤੇ ਕੌਂਸਲਰ ਬਲਵਿੰਦਰ ਕੌਰ ਵੀ ਹਾਜ਼ਰ ਸਨ |