ਸਾਹਨੇਵਾਲ, 8 ਅਪ੍ਰੈਲ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-ਸੂਬੇ ਦੀਆਂ ਦਾਣਾ ਮੰਡੀਆਂ 'ਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਣਕ ਦੀ ਖ਼ਰੀਦ ਸਮੇਂ ਕੋਈ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਨਵੀਂ ਅਨਾਜ ਮੰਡੀ ਵਿਖੇ ਕਿਸਾਨ ਲਖਵਿੰਦਰ ਸਿੰਘ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਕੀਤਾ | ਮੰਤਰੀ ਮੁੰਡੀਆਂ ਨੇ ਕਿਹਾ ਕਿ ਅਨਾਜ ਮੰਡੀਆਂ 'ਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਸੁੱਕੀ ਤੇ ਪੱਕੀ ਫਸਲ ਲੈ ਕੇ ਆਉਣ ਤਾਂ ਜੋ ਫਸਲ ਦਾ ਸਹੀ ਮੁੱਲ ਮਿਲ ਸਕੇ | ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਨੇ ਆੜ੍ਹਤੀਆ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਜਤਿਨ ਸਿੰਗਲਾ ਐਕਸੀਅਨ ਪੰਜਾਬ ਮੰਡੀ ਬੋਰਡ, ਸੈਕਟਰੀ ਪ੍ਰਭਜੋਤ ਸਿੰਘ, ਸੁਖਬੀਰ ਸਿੰਘ ਗਰੇਵਾਲ ਲੇਖਾਕਾਰ, ਗੁਰਸਿਮਰਨਜੀਤ ਸਿੰਘ ਮੰਡੀ ਸੁਪਰਵਾਈਜ਼ਰ, ਹਿਤੇਸ਼ ਬਲੂਜਾ ਮੰਡੀ ਸੁਪਰਵਾਈਜ਼ਰ, ਦਰਸ਼ਨ ਸਿੰਘ ਮਾਹਲਾ ਚੇਅਰਮੈਨ ਬਲਾਕ ਸੰਮਤੀ, ਸਰਬਜੀਤ ਸਿੰਘ ਗਰੇਵਾਲ, ਪ੍ਰਧਾਨ ਗੁਰਦੀਪ ਸਿੰਘ ਕੌਲ, ਓਮ ਪ੍ਰਕਾਸ਼ ਗੋਇਲ, ਪ੍ਰਧਾਨ ਰਾਜਦੀਪ ਭਾਟੀਆ, ਜਸਬੀਰ ਸਿੰਘ ਚਹਿਲ, ਪ੍ਰਧਾਨ ਅੰਮਿ੍ਤਪਾਲ ਸਿੰਘ, ਪ੍ਰਧਾਨ ਦਵਿੰਦਰ ਸਿੰਘ ਝੱਜ, ਪ੍ਰਧਾਨ ਮਨਜਿੰਦਰ ਸਿੰਘ ਭੋਲਾ ਮਾਂਗਟ, ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ, ਜ਼ਿਲ੍ਹਾ ਪ੍ਰਧਾਨ ਲਾਲੀ ਹਰਾ, ਬਲਾਕ ਪ੍ਰਧਾਨ ਕੁਲਦੀਪ ਐਰੀ, ਧਰਮਿੰਦਰ ਕੁਮਾਰ ਕਾਲੀ, ਦੀਪਕ ਦੀਨੂੰ, ਵਿਸ਼ਾਲ, ਦਲਜੀਤ ਚੌਹਾਨ, ਇਕਬਾਲ ਜੰਡਿਆਲੀ, ਤੇਜਿੰਦਰ ਸਿੰਘ ਮਿੱਠੂ, ਅਮਰਦੀਪ ਸਿੰਘ, ਪੁਸ਼ਪਿੰਦਰ ਸਿੰਘ, ਸੌਰਵ ਸ਼ਰਮਾ, ਅਰੁਣ ਬਠਲਾ, ਬੱਬੂ ਬਿਰਦੀ, ਬੱਬੂ, ਕੁਲਵਿੰਦਰ ਸ਼ਾਰਦੇ, ਪ੍ਰਭਜੋਤ ਸਿੰਘ, ਗਗਨਦੀਪ ਸਿੰਘ ਸਰਪੰਚ ਜੰਡਿਆਲੀ, ਜਸਪਾਲ ਸਿੰਘ ਕੌਂਸਲਰ, ਕਰਮਜੀਤ ਸਿੰਘ ਗਰੇਵਾਲ ਖਾਸੀ, ਸਤਵਿੰਦਰ ਸਿੰਘ ਹੈਪੀ ਸਾਹਨੇਵਾਲ, ਸਵਰਨ ਕੁਮਾਰ ਸੋਨੀ ਵਾਈਸ ਚੇਅਰਮੈਨ, ਜਸਪ੍ਰੀਤ ਸਿੰਘ ਜੱਸਾ ਚੇਅਰਮੈਨ, ਪਰਮਿੰਦਰ ਸਿੰਘ ਮੰਗਲੀ ਨੀਚੀ, ਹਰਿੰਦਰ ਸਿੰਘ ਰਾਏ, ਕੀਰਤ ਬੱਬੂ, ਗੁਰਮੀਤ ਸਿੰਘ ਪੱਪੂ ਤਲਵਾੜਾ, ਕਮਲ ਮਾਂਗਟ ਰਾਮਗੜ੍ਹ, ਸਰਬਪ੍ਰੀਤ ਸਿੰਘ ਸੰਨੀ ਕਟਾਣੀ, ਅਮਰਦੀਪ ਸਿੰਘ ਗਿੱਲ, ਕਮਲਜੀਤ ਸਿੰਘ ਬਲੀਏਵਾਲ, ਅਮਨਦੀਪ ਸਿੰਘ ਭਾਗਪੁਰ, ਹਰਪ੍ਰੀਤ ਕੌਰ ਗਰੇਵਾਲ, ਗੁਰਪ੍ਰੀਤ ਸਿੰਘ, ਰਛਪਾਲ ਸਿੰਘ ਪੀ. ਏ., ਹਰਿੰਦਰ ਸਿੰਘ ਗੋਗਾ ਆਦਿ ਹਾਜ਼ਰ ਸਨ |