ਰਾੜਾ ਸਾਹਿਬ, 8 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਾਕ ਕਾਂਗਰਸ ਦੋਰਾਹਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ (ਟੀਨੂੰ ਘਲੋਟੀ) ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜਾਰੀ ਕੀਤੀ ਲਿਸਟ ਵਿੱਚ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਬਲਾਕ ਕਾਂਗਰਸ ਦੋਰਾਹਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |ਇਸ ਸਮੇਂ ਲਗਾਤਾਰ ਤੀਜੀ ਵਾਰ ਬਲਾਕ ਕਾਂਗਰਸ ਦੋਰਾਹਾ ਦਾ ਪ੍ਰਧਾਨ ਚੁਣੇ ਜਾਣ 'ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਜਿਲਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਗਿੱਲ ਨੇ ਜਿੱਥੇ ਆਪਣੀ ਨਿਯੁਕਤੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਾਗ ਦਾ ਕੋਟਿਨ-ਕੋਟਿ ਧੰਨਵਾਦ ਕੀਤਾ, ਉੱਥੇ ਹੀ ਉਨ੍ਹਾਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਜ਼ਿਲਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਵੱਲੋਂ ਉਨ੍ਹਾਂ ਤੇ ਤੀਜੀ ਵਾਰ ਭਰੋਸਾ ਜਿਤਾਇਆ ਗਿਆ ਹੈ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਕਾਂਗਰਸ ਪਾਰਟੀ ਦੀ ਚੜ੍ਹਦੀਕਲਾ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਆਪਣੇ ਵਰਕਰਾਂ ਦੀਆਂ ਵਫ਼ਾਦਾਰੀਆਂ ਦਾ ਮੁੱਲ ਪਾਇਆ ਹੈ ਅਤੇ ਸਮੇਂ ਸਮੇਂ 'ਤੇ ਵਰਕਰਾਂ ਨੂੰ ਪਾਰਟੀ ਵਿੱਚ ਉੱਚ ਅਹੁਦਿਆਂ 'ਤੇ ਨਿਵਾਜਿਆ ਹੈ |