18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਵਿਸ਼ਵ ਸਿਹਤ ਦਿਵਸ ਮੌਕੇ ਸਰਕਾਰੀ ਸਕੂਲ ਰਸੂਲੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 09-04-2026
ਖੰਨਾ, 8 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ. ਸੀ ਮਾਨੂੰਪੁਰ ਡਾ. ਸੁਦੀਪ ਸਿੱਧੂ ਦੀਆ ਹਦਾਇਤਾਂ ਅਨੁਸਾਰ ਅਤੇ ਪਿ੍ੰਸੀਪਲ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਦਿਵਸ ਮੌਕੇ ਸਰਕਾਰੀ ਸਕੂਲ ਰਸੂਲੜਾ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ | ਇਸ ਸਮੇਂ ਬੀ. ਈ. ਈ ਗੁਰਦੀਪ ਸਿੰਘ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਖ਼ੁਰਾਕ ਅਤੇ ਸਰੀਰਕ ਗਤੀਵਿਧੀਆਂ ਇਨਸਾਨ ਦੇ ਜੀਵਨ ਦੀ ਗੁਣਵੱਤਾ ਨੂੰ ਨਿਰਧਾਰਿਤ ਕਰਦੀਆਂ ਹਨ | ਜੇਕਰ ਇਨਸਾਨ ਸੰਤੁਲਿਤ ਖ਼ੁਰਾਕ ਅਤੇ ਰੋਜ਼ਾਨਾ ਕਸਰਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਂਦਾ ਹੈ ਤਾਂ ਉਹ ਉੱਚ ਮਿਆਰੀ ਜੀਵਨ ਬਤੀਤ ਕਰ ਸਕਦਾ ਹੈ | ਇਸ ਸਮੇਂ ਸਲਮਾ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕੇ ਚੰਗੀ ਮਾਨਸਿਕ ਸਿਹਤ ਵੀ ਚੰਗੀ ਸਿਹਤ ਦਾ ਆਧਾਰ ਹੈ | ਤਣਾਅ ਮੁਕਤ ਜੀਵਨ ਜਿਉਣ ਲਈ ਯੋਗਾ, ਮੈਡੀਟੇਸ਼ਨ, ਸਮਾਜਿਕ ਭਲਾਈ ਆਦਿ ਨੂੰ ਵੀ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਕੋਲਡ ਡਰਿੰਕ, ਚਿਪਸ, ਚਾਕਲੇਟ, ਡੱਬਾਬੰਦ ਭੋਜਨ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰਨ ਕਿਉਂਕਿ ਇਹ ਚੀਜ਼ਾਂ ਸਿਹਤ ਤੇ ਨਕਾਰਾਤਮਿਕ ਪ੍ਰਭਾਵ ਪਾਉਂਦੀਆਂ ਹਨ | ਏ. ਐਨ. ਐਮ ਬਲਜਿੰਦਰ ਕੌਰ ਵੱਲੋਂ ਐਚ. ਪੀ. ਵੀ ਵੈਕਸੀਨੇਸ਼ਨ ਕਰਵਾਉਣ ਸਬੰਧੀ ਬੱਚੀਆਂ ਨੂੰ ਮੋਟੀਵੇਟ ਵੀ ਕੀਤਾ ਗਿਆ | ਇਸ ਸਮੇਂ ਪੂਜਾ ਅਤੇ ਸਰਬਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾ ਐਸੋਸੀਏਸ਼ਨ ਗ਼ਾਲਿਬ ਤਹਿਸੀਲ ਪ੍ਰਧਾਨ ਜਰਗੜੀ ਦੀ ਪ੍ਰਧਾਨਗੀ ਹੇਠ ਮੰਗਾਂ ਸਬੰਧੀ ਐਸ. ਡੀ. ਐਮ. ਪਾਇਲ ਨੂੰ ਮੰਗ... ਅਗਲੀ ਖ਼ਬਰ ਸਿੱਧਸਰ ਸਾਹਿਬ ਜੋੜ-ਮੇਲਾ 17 ਨੂੰ
Ad Position 24