ਪਾਇਲ, 8 ਅਪ੍ਰੈਲ (ਨਿਜ਼ਾਮਪੁਰ, ਰਜਿੰਦਰ ਸਿੰਘ)-ਅੱਜ ਪਾਇਲ ਵਿਖੇ ਨੰਬਰਦਾਰਾਂ ਐਸੋਸੀਏਸ਼ਨ ਗਾਲਿਬ ਤਹਿਸੀਲ ਪ੍ਰਧਾਨ ਨਰਿੰਦਰ ਸਿੰਘ ਜਰਗੜੀ ਦੀ ਪ੍ਰਧਾਨਗੀ ਹੇਠ ਮੰਗਾਂ ਸਬੰਧੀ ਐਸ. ਡੀ. ਐਮ ਪਾਇਲ ਪ੍ਰੀਤਇੰਦਰ ਸਿੰਘ ਬੈਂਸ ਨੂੰ ਆਪਣੀਆਂ ਜਾਇਜ਼ ਮੰਗਾ ਲਈ ਮੰਗ ਪੱਤਰ ਦਿੱਤਾ ਗਿਆ | ਜਥੇਬੰਦੀ ਦੇ ਕੌਮੀ ਤੇ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਆਗੂਆਂ ਨੇ ਮੰਗ ਪੱਤਰ ਦੇਣ ਉਪਰੰਤ ਦੱਸਿਆ ਗਿਆ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਕਟਰੀ ਰਾਮ ਸਰੂਪ, ਦਰਸ਼ਨ ਸਿੰਘ ਰਾਮਪੁਰ, ਕੁਲਵਿੰਦਰ ਸਿੰਘ ਰਾਮਪੁਰ, ਸਵਰਨਜੀਤ ਸਿੰਘ ਸ਼ਾਹਪੁਰ, ਮੋਹਨ ਸਿੰਘ ਦਬੁਰਜੀ, ਚਰਨਜੀਤ ਸਿੰਘ ਘੁਡਾਣੀ ਕਲਾਂ, ਜਗਤਾਰ ਸਿੰਘ ਸ਼ਾਹਪੁਰ, ਰਣਜੀਤ ਸਿੰਘ ਚਹਿਲ, ਰਮਨਦੀਪ ਸਿੰਘ ਚਾਪੜਾ, ਨਪਿੰਦਰ ਸਿੰਘ ਰੌਣੀ ਤੇ ਹੋਰ ਨੰਬਰਦਾਰ ਹਾਜ਼ਰ ਸਨ |