17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਤਨਖ਼ਾਹਾਂ ਤੋਂ ਵਾਂਝੇ ਏਡਿਡ ਸਕੂਲਾਂ ਦੇ ਅਧਿਆਪਕ ਖੂਨ ਨਾਲ ਖ਼ਤ ਲਿਖ ਕੇ ਦੇਣਗੇ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 09-04-2026
• ਯੂਨੀਅਨ ਵਲੋਂ ਅੱਜ ਸੂਬਾ ਪੱਧਰੀ ਮੀਟਿੰਗ ਬੁਲਾਈ
ਦੋਰਾਹਾ, 8 ਅਪ੍ਰੈਲ ਮਨਜੀਤ ਸਿੰਘ ਗਿੱਲ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੁਣ ਸਰਕਾਰ ਨੂੰ ਖੂਨ ਨਾਲ ਲਿਖ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਹੈ | ਯੂਨੀਅਨ ਵਲੋਂ ਇਸ ਗੰਭੀਰ ਮੁੱਦੇ ਨੂੰ ਲੈ ਕੇ 9 ਅਪ੍ਰੈਲ ਨੂੰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ | ਇਸ ਸੰਬੰਧ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਨੇ ਕਿਹਾ ਕਿ 11 ਮਹੀਨਿਆਂ ਤੋਂ ਪੰਜਾਬ ਦੇ ਕਈ ਜਿਲਿ੍ਹਆਂ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਤਨਖ਼ਾਹ ਨਹੀ ਮਿਲੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਏਡਿਡ ਸਕੂਲਾਂ ਦੇ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਏਡਿਡ ਸਕੂਲਾਂ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਅਨੇਕਾਂ ਮਹੀਨੇ ਬੀਤਣ ਉਪਰੰਤ ਵੀ ਪੀ. ਪੀ. ਓ ਆਰਡਰ ਜਾਰੀ ਨਹੀ ਕੀਤੇ ਗਏ | ਉਨ੍ਹਾਂ ਕਿਹਾ ਕਿ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਸਰਕਾਰੀ ਕਰਮਚਾਰੀਆਂ ਦੇ ਨਿਯਮਾਂ ਅਨੁਸਾਰ ਆਟੋ-ਪੈਰਿਟੀ ਲਾਗੂ ਕਰਨੀ ਚਾਹੀਦੀ ਹੈ |
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਮਾੜਾ ਵਤੀਰਾ ਰਿਹਾ ਤਾਂ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਸੰਘਰਸ਼ ਨੂੰ ਤਿੱਖਾ ਕਰਕੇ 'ਕਰੋ ਜਾਂ ਮਰੋ' ਦੀ ਨੀਤੀ ਅਪਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਵਲੋਂ ਤਨਖ਼ਾਹਾਂ ਜਲਦ ਜਾਰੀ ਨਾ ਕੀਤੀਆਂ ਗਈਆਂ ਤਾਂ ਸੀ.ਐਮ. ਸ਼ਹਿਰ ਧੂਰੀ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਸਾਰੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ | ਇਸ ਮੌਕੇ ਯੂਨੀਅਨ ਆਗੂ ਐਬਿਟ ਮਸੀਹ, ਵਿੱਤ ਸਕੱਤਰ ਅਸ਼ੌਕ ਵਡੇਹਰਾ, ਰਵਿੰਦਰਜੀਤ ਪੁਰੀ, ਅਸ਼ਵਨੀ ਮਦਾਨ ਪਟਿਆਲਾ, ਅਮਰਜੀਤ ਸਿੰਘ ਭੁੱਲਰ ਰੋਪੜ, ਜਗਜੀਤ ਸਿੰਘ ਗੁਜਰਾਲ ਅੰਮਿ੍ਤਸਰ, ਰਣਜੀਤ ਸਿੰਘ ਅਨੰਦਪੁਰ ਸਾਹਿਬ, ਸੁਖਇੰਦਰ ਸਿੰਘ ਹਰਮਿੰਦਰ ਪਾਲ ਸਿੰਘ ਲੁਧਿਆਣਾ ਅਤੇ ਹੋਰਨਾਂ ਆਗੂਆਂ ਨੇ ਵੀ ਸਰਕਾਰ ਤੋ ਤਨਖ਼ਾਹ ਗਰਾਂਟਾਂ ਤੇ ਪੀ. ਪੀ. ਓ. ਆਰਡਰ ਜਲਦ ਜਾਰੀ ਕਰਨ ਦੀ ਮੰਗ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਾਹਨੇਵਾਲ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨਾਲ ਰਾਜਦੀਪ ਭਾਟੀਆ ਨੇ... ਅਗਲੀ ਖ਼ਬਰ ਵਿਸ਼ਵ ਸਿਹਤ ਦਿਵਸ ਸੰਬੰਧੀ ਜਾਗਰੂਕਤਾ ਗਤੀਵਿਧੀਆਂ
Ad Position 24