17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਾਹਨੇਵਾਲ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨਾਲ ਰਾਜਦੀਪ ਭਾਟੀਆ ਨੇ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 09-04-2026
ਸਾਹਨੇਵਾਲ, 8 ਅਪ੍ਰੈਲ (ਹਨੀ ਚਾਠਲੀ)-ਸਾਹਨੇਵਾਲ ਕਸਬੇ ਦੇ ਲੋਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਸਬੰਧੀ ਬੀਤੇ ਦਿਨੀਂ ਆਪ ਦੇ ਸਾਹਨੇਵਾਲ ਤੋਂ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਰਾਜਦੀਪ ਭਾਟੀਆ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨਾਲ ਇਕ ਵਿਸ਼ੇਸ਼ ਮੁਲਾਕਾਤ ਕਰ ਕੇ ਉਨਾਂ ਨੂੰ ਸਾਹਨੇਵਾਲ ਕਸਬੇ ਦੀਆਂ ਸਾਰੀਆਂ ਸਮੱਸਿਆਵਾ ਸਬੰਧੀ ਜਾਣੂ ਕਰਵਾਇਆ ਗਿਆ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜਦੀਪ ਭਾਟੀਆ ਨੇ ਦੱਸਿਆ ਕਿ ਸਾਹਨੇਵਾਲ ਕਸਬੇ ਅੰਦਰ ਪੁਲਿਸ ਦੀ ਗਸ਼ਤ ਨੂੰ ਤੇਜ਼ ਕਰਵਾਇਆ ਜਾਵੇ ਤਾਂ ਜੋ ਗਲਤ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ | ਇਸ ਤੋਂ ਇਲਾਵਾ ਭਾਟੀਆ ਨੇ ਪੁਲਿਸ ਕਮਿਸ਼ਨਰ ਨੂੰ ਕਿਹਾ ਕਿ ਅਸੀਂ ਧੰਨਵਾਦੀ ਹਾਂ ਤੁਹਾਡੇ ਜਿਨ੍ਹਾਂ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਸਹਿਯੋਗ ਨਾਲ ਸਾਹਨੇਵਾਲ ਕਸਬੇ ਦੀਆਂ ਮੁੱਖ ਸੜਕਾਂ ਤੇ ਵੱਡੇ ਵਾਹਨਾਂ ਦੀ ਦਿਨ ਵੇਲੇ ਨੋ ਐਂਟਰੀ ਕਰਨ ਸਬੰਧੀ ਜੋ ਵਿਸ਼ੇਸ਼ ਕਦਮ ਚੁੱਕੇ ਹਨ ਉਸ ਨਾਲ ਜਿੱਥੇ ਇਲਾਕਾ ਨਿਵਾਸੀਆਂ ਨੂੰ ਟਰੈਫ਼ਿਕ ਸਮੱਸਿਆ ਤੋਂ ਰਾਹਤ ਮਿਲੀ ਹੈ, ਉੱਥੇ ਹੀ ਨਿੱਤ ਵਾਪਰਦੇ ਹਾਦਸਿਆਂ ਨੂੰ ਵੀ ਠੱਲ੍ਹ ਪੈ ਗਈ ਹੈ ਅਤੇ ਉਨਾਂ ਹੋਰ ਵੀ ਇਲਾਕੇ ਦੀਆਂ ਕਈ ਸਮੱਸਿਆਵਾਂ ਸਬੰਧੀ ਵਿਸ਼ੇਸ਼ ਤੋਰ ਤੇ ਪੁਲਿਸ ਕਮਿਸ਼ਨਰ ਨੂੰ ਜਾਣੂ ਕਰਵਾਇਆ ਭਾਟੀਆ ਨੇ ਕਿਹਾ ਕਿ ਜਿਸ ਤੇ ਉਨਾਂ ਨੇ ਮੈਨੂੰ ਭਰੋਸਾ ਦਿੰਦਿਆਂ ਕਿਹਾ ਕਿ ਅਗਰ ਸਾਹਨੇਵਾਲ ਕਸਬੇ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਤੁਹਾਡੇ ਰਾਹੀਂ ਮੈਨੂੰ ਜਾਣੂ ਕਰਵਾ ਸਕਦੇ ਹੋ |
Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਰਸਾਤ ਅਤੇ ਆੜ੍ਹਤੀਆਂ ਦੀ ਹੜਤਾਲ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਤਨਖ਼ਾਹਾਂ ਤੋਂ ਵਾਂਝੇ ਏਡਿਡ ਸਕੂਲਾਂ ਦੇ ਅਧਿਆਪਕ ਖੂਨ ਨਾਲ ਖ਼ਤ ਲਿਖ ਕੇ ਦੇਣਗੇ ਮੰਗ ਪੱਤਰ
Ad Position 24