29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਾਹਨੇਵਾਲ ਪੁਲਿਸ ਨੇ ਕਰੋੜਾਂ ਦੀ ਠੱਗੀ ਮਾਰਨ ਵਾਲੇ ਜੋੜੇ ਨੂੰ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 10-04-2026
ਸਾਹਨੇਵਾਲ, 9 ਅਪ੍ਰੈਲ (ਅਮਰਜੀਤ ਸਿੰਘ ਮੰਗਲੀ)-ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਏ. ਸੀ. ਪੀ. ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਲੋਕਾਂ ਨਾਲ ਕਰੋੜਾਂ ਦੀ ਠੱਗੀ ਮਾਰਨ ਵਾਲੇ ਇੱਕ ਜੋੜੇ ਜੈ ਇੰਦਰਪਾਲ ਸਿੰਘ ਪੁੱਤਰ ਸ਼ਰਨਜੀਤ ਸਿੰਘ ਅਤੇ ਮਨਮੀਤ ਕੌਰ ਪਤਨੀ ਜੈ ਇੰਦਰਪਾਲ ਸਿੰਘ ਵਾਸੀ ਪੱਖੋਵਾਲ ਰੋਡ, ਲੁਧਿਆਣਾ ਨੂੰ ਕਾਬੂ ਕਰ ਲਿਆ, ਜਿਸ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕਈ ਮੁਕੱਦਮੇ ਦਰਜ ਹਨ | ਸਾਹਨੇਵਾਲ ਥਾਣਾ ਮੁਖੀ ਵਰਿੰਦਰਪਾਲ ਸਿੰਘ ਉੱਪਲ ਅਤੇ ਗੁਰਮੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤਾ ਕਥਿਤ ਦੋਸ਼ੀ ਕਾਫੀ ਲੰਬੇ ਸਮੇਂ ਤੋਂ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਵੱਖ-ਵੱਖ ਟਿਕਾਣਿਆਂ 'ਤੇ ਰਹਿ ਰਿਹਾ ਸੀ | ਉਕਤ ਦੋਸ਼ੀ ਭਗੌੜਿਆਂ ਨੂੰ ਕਾਬੂ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਵਿਖੇ 'ਵਿਸ਼ਵ ਸਿਹਤ ਦਿਵਸ' ਮਨਾਇਆ ਅਗਲੀ ਖ਼ਬਰ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਲਵਿੰਦਰ ਸਿੰਘ ਲਾਡੀ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਬਣੇ
Ad Position 24