29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕਾਂਗਰਸ ਬਲਾਕ ਪ੍ਰਧਾਨ ਤਿਵਾੜੀ ਦੀ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਲੋਕ

Ad Position 21
No active advertisement
ਅਜੀਤ ਡੈਸਕ 10-04-2026
ਮਾਛੀਵਾੜਾ ਸਾਹਿਬ, 9 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ/ਮਨੋਜ ਕੁਮਾਰ)-ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੀ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਪੁੱਜੇ ਜਿਸ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਤੋਂ ਵੀ ਆਗੂ ਪੁੱਜੇ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ | ਸੰਤ ਬਾਬਾ ਸੁੰਦਰ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਚ ਰੱਖੇ ਸ਼ਰਧਾਂਜਲੀ ਸਮਾਰੋਹ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਉਪਰੰਤ ਕਥਾਵਾਚਕ ਭਾਈ ਇਕਨਾਮ ਸਿੰਘ ਨੇ ਅੰਤਿਮ ਅਰਦਾਸ ਕੀਤੀ | ਇਸ ਮੌਕੇ ਐੈੱਮ. ਪੀ. ਅਮਰ ਸਿੰਘ ਨੇ ਕਿਹਾ ਕਿ ਪਰਮਿੰਦਰ ਤਿਵਾੜੀ ਦੀ ਮੌਤ ਨਾਲ ਪਰਿਵਾਰ ਦੇ ਨਾਲ-ਨਾਲ ਪਾਰਟੀ ਨੂੰ ਵੀ ਵੱਡਾ ਘਾਟਾ ਪਿਆ ਹੈ | ਕਾਂਗਰਸ ਪਾਰਟੀ ਉਨ੍ਹਾਂ ਦੇ ਪਰਿਵਾਰ ਨਾਲ ਹਮੇਸ਼ਾ ਚਟਾਨ ਵਾਂਗ ਖੜੇਗੀ | ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪਰਮਿੰਦਰ ਤਿਵਾੜੀ ਦੀ ਕੀਮਤੀ ਜਾਨ ਕਦੇ ਵਿਅਰਥ ਨਹੀਂ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੱਕ ਉਸ ਦੇ ਪਰਿਵਾਰ ਦਾ ਪਾਰਟੀ ਸਾਥ ਦੇਵੇਗੀ | ਇਸ ਮੌਕੇ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਆਪਣੇ ਬਹੁਤ ਨਜ਼ਦੀਕੀ ਸਾਥੀ ਪਰਮਿੰਦਰ ਤਿਵਾੜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪਾਰਟੀ ਨੇ ਫ਼ੈਸਲਾ ਲਿਆ ਹੈ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਯਾਦਗਾਰ ਪਰਿਵਾਰ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸਥਾਪਿਤ ਕੀਤੀ ਜਾਵੇਗੀ | ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਵੀ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪਰਮਿੰਦਰ ਤਿਵਾੜੀ ਇੱਕ ਅਜਿਹੀ ਸ਼ਖ਼ਸੀਅਤ ਸੀ, ਜੋ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਹੱਕਾਂ ਲਈ ਖੜਦਾ ਸੀ | ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਤਿਵਾੜੀ ਦਾ ਕਤਲ ਬਹੁਤ ਹੀ ਮੰਦਭਾਗਾ ਹੈ, ਜਿਸ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ | ਸਾਬਕਾ ਵਿਧਾਇਕ ਜੀ. ਪੀ. ਸਿੰਘ ਨੇ ਵੀ ਤਿਵਾੜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਹ ਮੇਰੇ ਬਹੁਤ ਨਜ਼ਦੀਕੀ ਸਾਥੀ ਸਨ, ਜਿਨ੍ਹਾਂ ਦੀ ਮੌਤ ਬੜੀ ਮੰਦਭਾਗੀ ਹੈ | ਇਸ ਮੌਕੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਸਾਬਕਾ ਚੇਅਰਮੈਨ ਦਰਸ਼ਨ ਕੁੰਦਰਾ, ਜ਼ਿਲ੍ਹਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ ਤੇ ਜੇ. ਪੀ. ਸਿੰਘ ਮੱਕੜ, ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਕੂੰਨਰ, ਅਜਮੇਰ ਸਿੰਘ ਪੂਰਬਾ, ਜਤਿੰਦਰ ਸਿੰਘ ਜੋਗਾ ਬਲਾਲਾ, ਸ਼ਹਿਰੀ ਪ੍ਰਧਾਨ ਕਪਿਲ ਆਨੰਦ, ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ, ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਜਥੇਦਾਰ ਜਸਮੇਲ ਸਿੰਘ ਬੌਂਦਲੀ, ਭਾਜਪਾ ਆਗੂ ਰਾਜੇਸ਼ ਲੀਹਲ, ਹੁਸਨ ਲਾਲ ਮੜਕਨ, ਭੁਪਿੰਦਰ ਸਿੰਘ ਕਾਹਲੋਂ, ਬਲਵਿੰਦਰ ਸਿੰਘ ਬਰਤੀਆ, ਕੌਂਸਲਰ ਰਸ਼ਮੀ ਜੈਨ, ਸਾਬਕਾ ਕੌਂਸਲਰ ਮਨਜੀਤ ਕੁਮਾਰੀ, ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਜਸਪ੍ਰੀਤ ਸਿੰਘ ਸਹਿਜੋ ਮਾਜਰਾ, ਅੰਮਿ੍ਤਪਾਲ ਸਿੰਘ, ਪਰਮਿੰਦਰ ਸਿੰਘ ਗੋਲਡੀ, ਪਿ੍ੰਸੀਪਲ ਦਰਸ਼ਨ ਲਾਲ ਜੈਨ, ਸੁਖਦੀਪ ਸਿੰਘ ਸੋਨੀ, ਬਲਵਿੰਦਰ ਸਿੰਘ, ਕੌਂਸਲਰ ਸੁਰਿੰਦਰ ਛਿੰਦੀ, ਬਲਵਿੰਦਰ ਰਾਏ ਸੋਨੀ, ਚੇਤਨ ਕੁਮਾਰ, ਯੁਵਰਾਜਜੀਤ ਰਾਏ, ਨੰਦ ਕਿਸ਼ੋਰ, ਸੁਭਾਸ਼ ਬੀਟਨ, ਵਿਨੀਤ ਕੁਮਾਰ ਝੜੌਦੀ, ਸੁਰਜੀਤ ਸਿੰਘ ਮਾਂਗਟ, ਸਰਪੰਚ ਦਵਿੰਦਰ ਸਿੰਘ ਪਵਾਤ, ਗੁਰਨਾਮ ਸਿੰਘ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪਿ੍ਥੀਪੁਰ, ਸੁਖਵੀਰ ਪੱਖੀ, ਲਵੀ ਢਿੱਲੋਂ, ਹਰਚੰਦ ਸਿੰਘ, ਗੁਰਮੁਖ ਸਿੰਘ, ਠੇਕੇਦਾਰ ਜਸਵੀਰ ਰਾਣਾ, ਪਰਮਜੀਤ ਪੰਮੀ, ਬਲਜਿੰਦਰ ਸਿੰਘ ਤੂਰ, ਛਿੰਦਰਪਾਲ ਹਿਯਾਤਪੁਰ, ਜਸਦੇਵ ਟਾਂਡਾ, ਰਵਿੰਦਰ ਸਿੰਘ ਨਾਗਰਾ, ਸਮਾਜ ਸੇਵੀ ਸੁਰਜੀਤ ਕਾਲੇਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਬਿਜਲੀ ਕਾਮਿਆਂ ਵਲੋਂ ਖੰਨਾ ਮੰਡਲ ਦੇ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਵਿਖੇ 'ਵਿਸ਼ਵ ਸਿਹਤ ਦਿਵਸ' ਮਨਾਇਆ
Ad Position 24