28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗਿੱਲ ਬੇਰ ਕਲਾਂ ਮੁੜ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 10-04-2026
ਮਲੌਦ, 9 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾ ਦੀ ਕੀਤੀ ਮਿਹਨਤ ਅਤੇ ਪਾਰਟੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਵੇਖਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਅਤੇ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਮੁੜ ਦੂਸਰੀ ਵਾਰ ਬਲਾਕ ਕਾਂਗਰਸ ਮਲੌਦ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਪ੍ਰਧਾਨ ਗਿੱਲ ਬੇਰ ਕਲਾਂ ਕਾਂਗਰਸ ਦੇ ਸੱਤਾ ਵਿੱਚ ਹੁੰਦਿਆਂ ਜਾਂ ਨਾ ਹੁੰਦਿਆਂ ਵੀ ਪਾਰਟੀ ਗਤੀਵਿਧੀਆਂ ਵਿੱਚ ਪੂਰੀ ਤਰ੍ਹਾਂ ਸਰਗਰਮ ਰਹਿੰਦੇ ਹਨ ਅਤੇ ਪਾਰਟੀ ਵੱਲੋਂ ਦਿੱਤੇ ਜਾਂਦੇ ਪ੍ਰੋਗਰਾਮਾਂ ਅਨੁਸਾਰ ਸਮੇਂ ਸਿਰ ਸਹੀ ਕਾਰਵਾਈ ਬਦਲੇ ਮੁੜ ਇਹ ਸਨਮਾਨ ਮਿਲਿਆ ਹੈ | ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦਾ ਧੰਨਵਾਦ ਕੀਤਾ, ਜਿਹਨਾਂ ਨੇ ਉਨ੍ਹਾਂ ਦੁਆਰਾ ਭਰੋਸਾ ਕਰਕੇ ਦੂਜੀ ਵਾਰ ਬਲਾਕ ਕਾਂਗਰਸ ਮਲੋਦ ਦੀ ਜ਼ਿੰਮੇਵਾਰੀ ਦਿੱਤੀ ਹੈ | ਪ੍ਰਧਾਨ ਗਿੱਲ ਬੇਰ ਕਲਾਂ ਨੇ ਦੱਸਿਆ ਕਿ ਇਸ ਤੋਂ ਪਹਿਲਾ ਵੀ ਉਹ ਦੋ ਵਾਰ ਯੂਥ ਕਾਂਗਰਸ ਹਲਕਾ ਦੇ ਪ੍ਰਧਾਨ, ਜ਼ਿਲ੍ਹਾ ਸੈਕਟਰੀ, ਕਿਸਾਨ ਸੈਲ ਹਲਕਾ ਪਾਇਲ ਦੇ ਚੇਅਰਮੈਨ ਰਹਿ ਚੁੱਕੇ ਹਨ | ਉਨ੍ਹਾਂ ਬਲਾਕ ਕਾਂਗਰਸ ਮਲੌਂਦ ਦੇ ਸਮੁੱਚੇ ਅਹੁਦੇਦਾਰਾਂ ਅਤੇ ਆਗੂਆਂ ਦਾ ਵੀ ਉਨ੍ਹਾਂ ਦਾ ਹਰ ਸਮੇਂ ਸਾਥ ਦੇਣ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਡੇਹਲੋਂ ਵਿਖੇ ਕਥਾ ਸਮਾਗਮ ਅੱਜ ਤੋਂ ਅਤੇ ਅੰਮਿ੍ਤ ਸੰਚਾਰ 13 ਅਪ੍ਰੈਲ ਨੂੰ ਅਗਲੀ ਖ਼ਬਰ ਖੰਨਾ ਪੁਲਿਸ ਵਲੋਂ 6 ਵਿਅਕਤੀ 3 ਪਿਸਤੌਲਾਂ ਸਮੇਤ ਕਾਬੂ, ਗੈਂਗਸਟਰਾਂ 'ਤੇ ਵਾਰ ਮੁਹਿੰਮ ਜਾਰੀ- ਡੀ. ਐਸ. ਪੀ. ਮੋਹਿਤ ਸਿੰ...
Ad Position 24