28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗੁਰਦੁਆਰਾ ਸਾਹਿਬ ਡੇਹਲੋਂ ਵਿਖੇ ਕਥਾ ਸਮਾਗਮ ਅੱਜ ਤੋਂ ਅਤੇ ਅੰਮਿ੍ਤ ਸੰਚਾਰ 13 ਅਪ੍ਰੈਲ ਨੂੰ

Ad Position 21
No active advertisement
ਅਜੀਤ ਡੈਸਕ 10-04-2026
ਡੇਹਲੋਂ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਕਥਾ ਸਮਾਗਮ 10 ਅਤੇ 11 ਅਪ੍ਰੈਲ ਨੂੰ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਗੁਰਦੁਆਰਾ ਕਮੇਟੀ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਅ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਦੋਵੇਂ ਦਿਨ ਸਵੇਰੇ 5.45 ਤੋਂ 6.45 ਤੱਕ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਕੁਲਦੀਪ ਸਿੰਘ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਸਿੱਖ ਕੌਮ ਨੂੰ ਦਿੱਤੀਆਂ ਸਿੱਖਿਆਵਾਂ ਸੰਬੰਧੀ ਪ੍ਰੇਰਿਤ ਕਰਦਿਆਂ ਗੁਰਬਾਣੀ ਨਾਲ ਜੋੜਨਗੇ | ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ 11 ਅਪ੍ਰੈਲ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਗਤਕਾ ਮੁਕਾਬਲੇ ਹੋਣਗੇ ਅਤੇ 12 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | ਜਦਕਿ 14 ਅਪ੍ਰੈਲ ਨੂੰ ਭੋਗ ਉਪਰੰਤ ਕਥਾ ਕੀਰਤਨ ਤੇ ਢਾਡੀ ਦਰਬਾਰ ਹੋਵੇਗਾ | ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ | ਜਦਕਿ ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਲਈ ਸਮੇਂ ਸਿਰ ਪੁੱਜਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਲੋਕ ਭਲਾਈ ਸੰਸਥਾ (ਪੱਤੀ ਸਾਧੂ) ਪਿੰਡ ਘੁਡਾਣੀ ਕਲ੍ਹਾਂ ਦੀ ਮੀਟਿੰਗ ਅਗਲੀ ਖ਼ਬਰ ਗਿੱਲ ਬੇਰ ਕਲਾਂ ਮੁੜ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਬਣੇ
Ad Position 24