28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਮਾਜ ਸੇਵੀ ਪੰਧੇਰ ਪਰਿਵਾਰ ਵਲੋਂ ਸਰਕਾਰੀ ਸਕੂਲ ਲਹਿਲ ਨੂੰ ਏ. ਸੀ. ਦਾਨ

Ad Position 21
No active advertisement
ਅਜੀਤ ਡੈਸਕ 10-04-2026
ਪਾਇਲ, 9 ਅਪ੍ਰੈਲ (ਨਿਜ਼ਾਮਪੁਰ)-ਗੁਰਜੋਤ ਸਿੰਘ ਪੰਧੇਰ ਅਮਰੀਕਾ ਪੁੱਤਰ ਸੁਖਵਿੰਦਰ ਸਿੰਘ ਪੰਧੇਰ ਅਤੇ ਕਰਮਜੋਤ ਸਿੰਘ ਪੰਧੇਰ ਪੁੱਤਰ ਰਣਜੋਧ ਸਿੰਘ ਵਾਸੀ ਲਹਿਲ ਦੇ ਸਮਾਜ ਸੇਵੀ ਪਰਿਵਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਹਿਲ ਲਈ ਏ. ਸੀ. ਦਾਨ ਕੀਤਾ ਗਿਆ | ਇਸ ਮੌਕੇ ਪਰਿਵਾਰ ਦੇ ਮੁਖੀ ਸੁਖਵਿੰਦਰ ਸਿੰਘ ਨੇ ਸੰਖੇਪ ਭਾਸ਼ਣ ਦੌਰਾਨ ਕਿਹਾ ਕਿ ਅੱਜ ਦਾ ਯੁੱਗ ਮੁਕਾਬਲੇ ਦਾ ਯੁੱਗ ਹੈ | ਇਸ ਲਈ ਸਾਡੇ ਵਿਦਿਆਰਥੀ ਦਾ ਸਕੂਲ ਵਿਚੋਂ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਪਾਸ ਹੋਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਬੱਚਿਆਂ ਵਿਚ ਉਨ੍ਹਾਂ ਵਲੋਂ ਸਕੂਲ ਦੀਆਂ ਬੋਰਡ ਦੀਆਂ ਕਲਾਸਾਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹਰ ਸਾਲ ਨਕਦ ਇਨਾਮ ਦੇਣ ਦਾ ਐਲਾਨ ਕੀਤਾ | ਸਕੂਲ ਦੇ ਪਿ੍ੰਸੀਪਲ ਸਟੇਟ ਐਵਾਰਡੀ ਗੋਪਾਲ ਸਿੰਘ ਮਾਣਕਮਾਜਰਾ ਨੇ ਸਮਾਜ ਸੇਵੀ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਵਾਸੀ ਪੰਜਾਬੀ ਸਰੀਰਕ ਤੌਰ 'ਤੇ ਕੈਨੇਡਾ ਅਮਰੀਕਾ ਵਰਗੇ ਮਹਾਂਦੀਪ ਵਿਚ ਰਹਿੰਦੇ ਹਨ, ਪ੍ਰੰਤੂ ਉਨ੍ਹਾਂ ਦੀ ਰੂਹ ਹਮੇਸ਼ਾ ਪੰਜਾਬ ਵਿਚ ਰਹਿੰਦੀ ਹੈ ਤੇ ਉਹ ਹਮੇਸ਼ਾ ਪੰਜਾਬ ਦੇ ਵਿਕਾਸ ਅਤੇ ਬਿਹਤਰੀ ਲਈ ਤਤਪਰ ਰਹਿੰਦੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਗਦੀਪ ਸਿੰਘ ਸਾਬਕਾ ਸਰਪੰਚ ਨੇ ਭਰੋਸਾ ਦਿੱਤਾ ਕਿ ਸਕੂਲ ਦੀ ਬਿਹਤਰੀ ਲਈ ਸਮੁੱਚੇ ਨਗਰ ਨਿਵਾਸੀਆਂ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਪਰਿਵਾਰ ਦੇ ਮੁਖੀ ਸੁਖਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਡਾ. ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਜਗਦੀਪ ਸਿੰਘ ਲਹਿਲ, ਸੁਖਦੇਵ ਸਿੰਘ ਪੰਧੇਰ, ਸਾਬਕਾ ਸਰਪੰਚ ਦਿਲਬਾਗ ਸਿੰਘ, ਜਗਤਾਰ ਸਿੰਘ ਲਹਿਲ, ਸਾਬਕਾ ਪੰਚ ਟਹਿਲ ਸਿੰਘ, ਮਨਜੀਤ ਸਿੰਘ, ਲਖਵੀਰ ਸਿੰਘ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੇ ਆਗੂ ਲੋਕ ਹਿੱਤ ਵਿਸਾਰ ਕੇ ਸਿਰਫ਼ ਨਿੱਜੀ ਲੋੜਾਂ ਪੂਰੀਆਂ ਕਰਨ ਵਿਚ ਰੁੱਝੇ-ਸਿਮਕ ਅਗਲੀ ਖ਼ਬਰ ਏ. ਐਸ. ਕਾਲਜ ਫ਼ਾਰ ਵੁਮੈਨ, ਖੰਨਾ 'ਚ ਰਾਸ਼ਟਰਵਾਦ ਦੇ ਨਿਰਮਾਣ ਵਿਚ ਨੌਜਵਾਨਾਂ ਦੀ ਭੂਮਿਕਾ ਵਿਸ਼ੇ 'ਤੇ ਲੈਕਚਰ
Ad Position 24