28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

'ਆਪ' ਸਰਕਾਰ ਦੇ ਆਗੂ ਲੋਕ ਹਿੱਤ ਵਿਸਾਰ ਕੇ ਸਿਰਫ਼ ਨਿੱਜੀ ਲੋੜਾਂ ਪੂਰੀਆਂ ਕਰਨ ਵਿਚ ਰੁੱਝੇ-ਸਿਮਕ

Ad Position 21
No active advertisement
ਅਜੀਤ ਡੈਸਕ 10-04-2026
ਡੇਹਲੋਂ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਅਰੰਭੀਆਂ ਮੀਟਿੰਗਾਂ ਦੀ ਲੜੀ ਅਧੀਨ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੀ ਅਗਵਾਈ ਹੇਠ ਅੱਜ ਪਿੰਡ ਜੱਸੜ, ਟਿੱਬਾ ਅੰਦਰ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਦੌਰਾਨ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਉਸਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ | ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਦੀ ਅਗਵਾਈ ਹੇਠ ਹੋਈਆਂ ਮੀਟਿੰਗਾਂ ਸਮੇਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਸੱਤਾ ਵਿਚ ਆਉਂਦਿਆਂ ਹੀ ਆਪ ਦੇ ਨੁਮਾਇੰਦੇ ਲੋਕ ਹਿਤ ਪੂਰੀ ਤਰਾਂ ਵਿਸਾਰ ਕੇ ਸਿਰਫ਼ ਨਿੱਜੀ ਹਿਤਾਂ ਦੀ ਪੂਰਤੀ ਵਿਚ ਰੁੱਝੇ ਹੋਏ ਹਨ, ਜਿਸ ਕਾਰਨ ਸਾਰੇ ਵਰਗਾਂ ਦੇ ਲੋਕ ਆਪ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਲਿਆਉਣ ਲਈ ਕਾਹਲੇ ਜਾਪ ਰਹੇ ਹਨ | ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿਤਾਂ 'ਤੇ ਪਹਿਰਾ ਦਿੱਤਾ ਅਤੇ ਸੂਬੇ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਵੱਡੀ ਪੱਧਰ 'ਤੇ ਕਾਰਜ ਕੀਤੇ ਹਨ, ਜਿਸ ਨੂੰ ਅੱਜ ਵੀ ਸੂਬੇ ਲੋਕ ਮਾਣ ਨਾਲ ਯਾਦ ਕਰ ਰਹੇ ਹਨ | ਸਿਮਕ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਬਾਅਦ ਜਿੱਥੇ ਸੂਬੇ ਦਾ ਵਿਕਾਸ ਜੰਗੀ ਪੱਧਰ 'ਤੇ ਹੋਵੇਗਾ, ਉਸ ਦੇ ਨਾਲ ਹੀ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਕਿਉਂਕਿ ਆਪ ਦੇ ਰਾਜ ਅੰਦਰ ਹਲਕਾ ਗਿੱਲ ਅੰਦਰ ਟੁੱਟੀਆਂ ਸੜਕਾਂ, ਵਿਕਾਸ ਕਾਰਜ ਠੱਪ ਹੋਏ ਪਏ ਹਨ | ਇਸ ਸਮੇਂ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਵੱਲ ਵੱਧ ਰਿਹਾ ਹੈ ਅਤੇ ਸੂਬੇ ਅੰਦਰ ਨਿੱਤ ਦਿਨ ਕਾਫ਼ਲਿਆਂ ਦੇ ਰੂਪ ਵਿਚ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਸਾਬਤ ਕਰਦਾ ਹੈ ਕਿ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਲਹਿਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੁਣ ਹਲਕਾ ਗਿੱਲ ਲਈ ਹਰਪ੍ਰੀਤ ਸਿੰਘ ਸਿਮਕ ਦੇ ਰੂਪ ਵਿਚ ਪੜਿਆ ਲਿਖਿਆ ਇੰਚਾਰਜ ਦਿੱਤਾ ਹੈ, ਜੋ ਸਰਕਾਰ ਬਣਨ 'ਤੇ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕਰਨ ਨੂੰ ਤਰਜ਼ੀਹ ਦੇਵੇਗਾ | ਪਿੰਡ ਟਿੱਬਾ ਮੀਟਿੰਗ ਸਮੇਂ ਸਾਬਕਾ ਸਰਪੰਚ ਪਰਮਜੀਤ ਕੌਰ, ਹਰਪ੍ਰੀਤ ਸਿੰਘ ਲਾਡੀ ਝੱਜ, ਕੁਲਵਿੰਦਰ ਸਿੰਘ ਝੱਜ, ਪਲਵਿੰਦਰ ਸਿੰਘ ਝੱਜ, ਜੋਰਾ ਸਿੰਘ ਝੱਜ, ਅਵਤਾਰ ਸਿੰਘ ਝੱਜ, ਹਰਵਿੰਦਰ ਸਿੰਘ ਝੱਜ, ਸੁਖਜਿੰਦਰ ਸਿੰਘ, ਪਰਮਜੀਤ ਕੌਰ ਸਮੇਤ ਹਾਜ਼ਰ ਸਨ | ਪਿੰਡ ਜੱਸੜ ਵਿਖੇ ਸੁਖਜਿੰਦਰ ਸਿੰਘ ਜੱਸੜ, ਪ੍ਰਦੀਪ ਸਿੰਘ, ਖੁਸ਼ਦੇਵ ਸਿੰਘ, ਦਵਿੰਦਰ ਸਿੰਘ, ਰੁਪਿੰਦਰ ਸਿੰਘ, ਜਤਿੰਦਰ ਸਿੰਘ, ਧਰਮਜੀਤ ਸਿੰਘ ਜੱਸੜ, ਹਰਬੀਰ ਸਿੰਘ, ਕਮਲਜੀਤ ਸਿੰਘ, ਮੰਦਰਜੀਤ ਸਿੰਘ, ਗੁਰਵਿੰਦਰ ਸਿੰਘ, ਗੁਰੀ, ਲਵਲੀ, ਸੰਦੀਪ ਸਿੰਘ, ਹਰਵੀਰ ਸਿੰਘ ਗਰੇਵਾਲ, ਗੈਰੀ, ਹੈਰੀ, ਸੁਰਿੰਦਰ ਸਿੰਘ, ਸਤਜੀਤ ਸਿੰਘ, ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਸਮਾਜ ਸੇਵੀ ਪੰਧੇਰ ਪਰਿਵਾਰ ਵਲੋਂ ਸਰਕਾਰੀ ਸਕੂਲ ਲਹਿਲ ਨੂੰ ਏ. ਸੀ. ਦਾਨ
Ad Position 24