28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਐਡ. ਰਾਜੀਵ ਰਾਏ ਮਹਿਤਾ ਬਲਾਕ ਕਾਂਗਰਸ ਕਮੇਟੀ ਖੰਨਾ ਸ਼ਹਿਰੀ ਦੇ ਦੋਬਾਰਾ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 10-04-2026
ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਕੀਰਤ ਸਿੰਘ ਕੋਟਲੀ, ਸਾਬਕਾ ਕੈਬਨਿਟ ਮੰਤਰੀ, ਪੰਜਾਬ ਅਤੇ ਲਖਵੀਰ ਸਿੰਘ ਲੱਖਾ ਪ੍ਰਧਾਨ ਜ਼ਿਲਾ ਕਾਂਗਰਸ ਕਮੇਟੀ ਖੰਨਾ ਦੀ ਰਹਿਨੁਮਾਈ ਹੇਠ ਰਾਜੀਵ ਰਾਏ ਮਹਿਤਾ ਐਡਵੋਕੇਟ ਨੂੰ ਬਲਾਕ ਕਾਂਗਰਸ ਕਮੇਟੀ ਖੰਨਾ ਸ਼ਹਿਰੀ ਦਾ ਦੋਬਾਰਾ ਪ੍ਰਧਾਨ ਬਣਾਇਆ ਗਿਆ ਹੈ | ਰਾਜੀਵ ਰਾਏ ਮਹਿਤਾ ਐਡਵੋਕੇਟ ਪਿਛਲੇ ਕਰੀਬ 4 ਸਾਲਾਂ ਤੋਂ ਖੰਨਾ ਬਲਾਕ ਕਾਂਗਰਸ ਕਮੇਟੀ ਸ਼ਹਿਰੀ, ਦੇ ਪ੍ਰਧਾਨ ਹਨ | ਇਸ ਮੌਕੇ ਗੁਰਕੀਰਤ ਸਿੰਘ ਨੇ ਕਿਹਾ ਕਿ ਮਹਿਤਾ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਬਲਾਕ ਕਾਂਗਰਸ ਕਮੇਟੀ ਖੰਨਾ ਦੇ ਬਲਾਕ ਪ੍ਰਧਾਨ ਕੰਮ ਕਰ ਰਹੇ ਹਨ | ਰਾਜੀਵ ਰਾਏ ਮਹਿਤਾ ਨੇ ਕਿਹਾ ਕਿ ਹਾਈਕਮਾਨ ਵੱਲੋਂ ਮੇਰੇ ਉੱਪਰ ਜੋ ਵਿਸ਼ਵਾਸ ਕੀਤਾ ਗਿਆ ਹੈ ਉਸ ਪਰ ਮੈਂ ਖਰਾ ਉੱਤਰਾਂਗਾ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਉੱਪਰ ਚੱਲਦੇ ਹੋਏ ਕਾਂਗਰਸ ਪਾਰਟੀ ਨੂੰ ਖੰਨਾ ਵਿੱਚ ਹੋਰ ਮਜ਼ਬੂਤ ਕਰਾਂਗਾ | ਉਨਾਂ ਕਿਹਾ ਕਿ ਜ਼ਿਲਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਰਹਿਨੁਮਾਈ ਵਿੱਚ ਕਾਂਗਰਸ ਪਾਰਟੀ ਨੂੰ ਜ਼ਿਲਾ ਖੰਨਾ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਤੇਜ ਕੀਤੀਆਂ ਜਾਣਗੀਆਂ ਅਤੇ ਮੰਡਲ ਪ੍ਰਧਾਨਾ, ਬਲਾਕ ਕਾਂਗਰਸ ਕਮੇਟੀ ਖੰਨਾ ਦੇ ਮੈਂਬਰਾਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਮਿਲ ਕੇ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਕੌਂਸਲ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 'ਆਪ' ਸਰਕਾਰ ਵਚਨਬੱਧ – ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਜਥੇਦਾਰ ਗੁਰਚਰਨ ਸਿੰਘ ਬਗ਼ਲੀ ਦੇ ਸਪੁੱਤਰ ਰਣਜੀਤ ਸਿੰਘ ਲਵਲੀ ਨਮਿਤ ਭੋਗ ਬਗਲੀ ਕਲਾਂ ਵਿਖੇ 12 ਨੂੰ
Ad Position 24