15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਵਿਚ ਵਿਦਿਆਰਥੀ ਅਧਿਆਪਕਾਂ ਤੋਂ ਵਾਂਝੇ-ਢਿੱਲੋਂ

Ad Position 21
No active advertisement
ਅਜੀਤ ਡੈਸਕ 11-04-2026
ਸਾਹਨੇਵਾਲ, 10 ਅਪ੍ਰੈਲ (ਅਮਰਜੀਤ ਸਿੰਘ ਮੰਗਲੀ)-ਗੈਰ ਵਿੱਦਿਅਕ ਕੰਮਾਂ ਅਤੇ ਜਨਗਣਨਾ ਨਾਲ ਪੜ੍ਹਾਈ ਅਤੇ ਦਾਖ਼ਲੇ ਹੋ ਰਹੇ ਪ੍ਰਭਾਵਿਤ ਮਨੋਜ ਕੁਮਾਰ ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਕਰ ਕੇ ਵਿਦਿਆਰਥੀ ਅਧਿਆਪਕਾਂ ਤੋਂ ਵਾਂਝੇ ਹਨ ਯੂਨੀਅਨ ਪ੍ਰਧਾਨ ਢਿੱਲੋਂ ਨੇ ਦੱਸਿਆ ਕਿ 1927 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ 1000 ਤੋਂ ਵਧ ਸਕੂਲ ਬਿਨਾਂ ਪਿ੍ੰਸੀਪਲਾਂ ਤੋਂ ਚੱਲ ਰਹੇ ਹਨ ਸਕੂਲ ਮੁਖੀ ਅਤੇ ਲੈਕਚਰਾਰ ਦੀਆਂ ਅਸਾਮੀਆਂ ਖਾਲੀ ਹੋਣ ਕਰ ਕੇ ਵਿਦਿਆਰਥੀ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਉੱਥੇ ਦੂਜੇ ਪਾਸੇ ਪੰਜਾਬ ਸਰਕਾਰ ਸਕੂਲਾਂ ਵਿੱਚ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ ਸਿੱਖਿਆ ਕ੍ਰਾਂਤੀ 2 ਕਰਨ ਜਾ ਰਹੀ ਹੈ ਯੂਨੀਅਨ ਪ੍ਰਧਾਨ ਢਿੱਲੋਂ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਪ੍ਰਾਇਮਰੀ ਹਾਈ ਸੈਕੰਡਰੀ ਸਕੂਲਾਂ ਵਿਚੋਂ ਹਜ਼ਾਰਾਂ ਅਧਿਆਪਕ ਜਨਗਣਨਾ ਵਿੱਚ ਲਗਾ ਕੇ ਜਿੱਥੇ ਅਧਿਆਪਕਾਂ ਨੂੰ ਸਕੂਲਾਂ ਤੋਂ ਦੂਰ ਕੀਤਾ ਹੈ, ਉੱਥੇ ਸਰਕਾਰੀ ਸਕੂਲਾਂ ਵਿੱਚ ਚਲ ਰਹੇ ਦਾਖ਼ਲੇ ਘਟਣ ਲਈ ਕੌਣ ਜ਼ਿੰਮੇਵਾਰ ਹੋਵੇਗਾ ਯੂਨੀਅਨ ਪ੍ਰਧਾਨ ਢਿੱਲੋਂ ਨੇ ਇਸ ਤੇ ਚਿੰਤਾ ਜ਼ਾਹਿਰ ਕਰਦਿਆਂ ਦਸਿਆ ਕਿ ਬੀ. ਐੱਲ. ਓ. ਡਿਊਟੀਆਂ ,ਮੁੱਖ ਮੰਤਰੀ ਹੈਲਥ ਕਾਰਡ ਯੋਜਨਾ, ਮਾਸਟਰ ਟਰੇਨਰ, ਕਿਤਾਬਾਂ ਵੰਡ ਡਿਊਟੀ, ਪੇਪਰ ਮਾਰਕਿੰਗ ਡਿਊਟੀਆਂ, ਸੈਮੀਨਾਰ ਅਤੇ ਹੋਰ ਗ਼ੈਰ ਵਿੱਦਿਅਕ ਡਿਊਟੀਆਂ ਨੇ ਸੈਸ਼ਨ ਦੀ ਸ਼ੁਰੂਆਤ ਵਿਚ ਅਧਿਆਪਕ ਆਪਣੇ ਵਿਦਿਆਰਥੀਆਂ ਅਤੇ ਸਕੂਲਾਂ ਤੋਂ ਦੂਰ ਹੋਣ ਕਰ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਰਹੇ ਹਨ, ਉੱਥੇ ਐੱਮ ਸਟਾਰ ਐਪ ਨੇ ਵੀ ਸਮੁੱਚੇ ਅਧਿਆਪਕ ਵਰਗ ਨੂੰ ਕੰਪਿਊਟਰ ਆਪਰੇਟਰ ਬਣਾ ਕੇ ਰੱਖ ਦਿੱਤਾ ਹੈ | ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਜੇਕਰ ਸੱਚਮੁੱਚ ਵਿਚ ਸਿੱਖਿਆ ਕ੍ਰਾਂਤੀ ਲਿਆਉਣੀ ਹੈ ਤਾਂ ਸਕੂਲਾਂ ਵਿਚ ਪੂਰੀਆਂ ਅਸਾਮੀਆਂ ਭਰੀਆਂ ਜਾਣ ਅਤੇ ਅਧਿਆਪਕਾਂ ਤੋਂ ਗ਼ੈਰ ਵਿੱਦਿਅਕ ਕੰਮ ਲੈਣ ਤੋਂ ਗੁਰੇਜ਼ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਹਲਕਾ ਗਿੱਲ ਇੰਚਾਰਜ ਸਿਮਕ ਨੇ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਤੋਂ ਅਸ਼ੀਰਵਾਦ ਲਿਆ ਅਗਲੀ ਖ਼ਬਰ ਸੰਤ ਗੁਰਦਿਆਲ ਸਿੰਘ ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24