15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹਲਕਾ ਗਿੱਲ ਇੰਚਾਰਜ ਸਿਮਕ ਨੇ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਤੋਂ ਅਸ਼ੀਰਵਾਦ ਲਿਆ

Ad Position 21
No active advertisement
ਅਜੀਤ ਡੈਸਕ 11-04-2026
ਡੇਹਲੋਂ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਲੋਂ ਸੰਤ ਸੰਪਰਦਾਇ ਲੋਪੋਂ ਵਿਖੇ ਦਰਸ਼ਨ ਦਿਦਾਰੇ ਕਰਦਿਆਂ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਤੋਂ ਆਸ਼ੀਰਵਾਦ ਲਿਆ ਅਤੇ ਅਹਿਮ ਵਿਚਾਰਾਂ ਕੀਤੀਆਂ |ਇਸ ਸੰਬੰਧੀ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਉਨ੍ਹਾਂ ਨੂੰ ਸਾਥੀਆਂ ਸਮੇਤ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਲਿਆ ਹੈ ਅਤੇ ਸੰਤ ਲੋਪੋਂ ਵਲੋਂ ਸਚਾਈ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ |ਹਲਕਾ ਇੰਚਾਰਜ ਸਿਮਕ ਨੇ ਦੱਸਿਆਂ ਕਿ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਵਲੋਂ ਹਲਕੇ ਅੰਦਰ ਬਿਨਾਂ ਭੇਦ-ਭਾਵ ਸੇਵਾ ਨਿਭਾਉਣ ਅਤੇ ਸਰਬਪੱਖੀ ਵਿਕਾਸ ਕਰਵਾਉਣ ਸੰਬੰਧੀ ਵਿਸ਼ੇਸ਼ ਅਸ਼ੀਰਵਾਦ ਦਿੱਤਾ ਹੈ, ਜਿਸ ਕਾਰਨ ਸੰਤਾਂ ਦੀ ਸੰਗਤ ਕਰ ਕੇ ਬਹੁਤ ਚੰਗਾ ਲੱਗਿਆਂ ਅਤੇ ਰਾਜਨੀਤੀ ਵਿੱਚ ਸੇਵਾ ਕਰਨ ਹੋਰ ਅੱਗੇ ਵਧਣ ਲਈ ਵੀ ਬਲ ਮਿਲਿਆ ਹੈ | ਸਿਮਕ ਨੇ ਅੱਗੇ ਕਿਹਾ ਕਿ ਉਹ ਹਲਕਾ ਗਿੱਲ ਦੇ ਸਰਬਪੱਖੀ ਵਿਕਾਸ ਲਈ ਬਿਨਾਂ ਭੇਦ-ਭਾਵ ਕੰਮ ਕਰਨ ਨੂੰ ਤਰਜ਼ੀਹ ਦੇਣਗੇ ਅਤੇ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਬਾਅਦ ਸਾਰੇ ਪਿੰਡਾਂ ਨੂੰ ਅਧੁਨਕਿ ਸਹੂਲਤਾਂ ਪ੍ਰਦਾਨ ਕਰਨ ਅਤੇ ਸਾਰੇ ਵਰਗਾਂ ਦੇ ਲੋਕਾਂ ਲਈ ਭਲਾਈ ਸਕੀਮਾਂ ਲਿਆਉਣਗੇ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੌਂਪੀ ਜ਼ਿੰਮੇਵਾਰੀ ਤਹਿਤ ਹਲਕਾ ਗਿੱਲ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਵਿਸ਼ੇਸ਼ ਕੰਮ ਆਰੰਭ ਕਰ ਦਿੱਤੇ ਹਨ ਅਤੇ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ, ਤਾਂ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਸਰਕਾਰ ਬਣਾਉਣ ਲਈ ਹਲਕਾ ਗਿੱਲ ਨਿਵਾਸੀਆਂ ਦਾ ਵਿਸ਼ੇਸ਼ ਯੋਗਦਾਨ ਪੈ ਸਕੇ | ਉਨ੍ਹਾਂ ਸੰਤ ਜਗਜੀਤ ਸਿੰਘ ਲੋਪੋਂ ਵਲੋਂ ਚੋਣਾਂ ਦੌਰਾਨ ਭਾਰੀ ਬਹੁਮਤ ਨਾਲ ਜਿੱਤ ਸੰਬੰਧੀ ਦਿੱਤੇ ਅਸ਼ੀਰਵਾਦ ਸਦਕਾ ਸਮੂਹ ਹਲਕਾ ਗਿੱਲ ਨਿਵਾਸੀਆਂ ਵਲੋਂ ਵਿਸ਼ੇਸ਼ ਧੰਨਵਾਦ ਵੀ ਕੀਤਾ | ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਭੁਪਿੰਦਰ ਬਰਣਹਾਰਾ, ਰਘੁਬੀਰ ਸਿੰਘ ਥਰੀਕੇ, ਜੁਝਾਰ ਸਿੰਘ ਬਾਰਣਹਾਰਾ, ਕਮਲ ਤਲਵਾੜਾ, ਅਮਰਜੀਤ ਸਿੰਘ ਰਸੂਲਪੁਰ, ਸੋਨੀ ਪੰਡਿਤ ਮਨਮੋਹਨਜੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 2027 'ਚ ਪੰਜਾਬ ਨੂੰ ਮਿਲੇਗੀ ਸਥਿਰ ਤੇ ਜਵਾਬਦੇਹ ਸਰਕਾਰ-ਮਜੀਠੀਆ ਪਾਇਲ ਦੇ ਅਕਾਲੀ ਆਗੂਆਂ ਦੇ ਵਫ਼ਦ ਨੇ ਮਜੀਠੀਆ ਨਾਲ ਕੀ... ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਵਿਚ ਵਿਦਿਆਰਥੀ ਅਧਿਆਪਕਾਂ ਤੋਂ ਵਾਂਝੇ-ਢਿੱਲੋਂ
Ad Position 24