ਡੇਹਲੋਂ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਕਾਂਗਰਸ ਵਲੋਂ ਬਲਾਕ ਪ੍ਰਧਾਨਾਂ ਦੀ ਐਲਾਨੀ ਸੂਚੀ ਵਿਚ ਮਨਜਿੰਦਰ ਸਿੰਘ ਨੋਨੀ ਸੀਲੋਂ ਨੂੰ ਬਲਾਕ ਡੇਹਲੋਂ ਦਾ ਮੁੜ ਪ੍ਰਧਾਨ ਬਣਾਇਆ ਗਿਆ ਹੈ | ਹਲਕਾ ਗਿੱਲ ਇੰਚਾਰਜ ਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਸਿਫ਼ਾਰਿਸ਼ 'ਤੇ ਜ਼ਿਲਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੀ ਤਸਦੀਕ 'ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਨੋਨੀ ਸੀਲੋਂ ਵਲੋਂ ਕਾਂਗਰਸ ਪਾਰਟੀ ਲਈ ਕੀਤੇ ਕੰਮਾਂ ਨੂੰ ਦੇਖਦਿਆਂ ਮੁੜ ਪ੍ਰਧਾਨ ਬਣਾਇਆ ਗਿਆ ਹੈ | ਮੁੜ ਪ੍ਰਧਾਨ ਬਣੇ ਮਨਜਿੰਦਰ ਸਿੰਘ ਨੋਨੀ ਸੀਲੋਂ ਨੇ ਕਾਂਗਰਸ ਹਾਈਕਮਾਨ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਅਤੇ ਜ਼ਿਲਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਏਗਾ | ਨੋਨੀ ਸੀਲੋਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਰਕਰਾਂ ਨੂੰ ਇੱਕਜੁੱਟ ਕਰ ਕੇ ਮਜ਼ਬੂਤ ਸੰਗਠਨ ਤਿਆਰ ਕਰਨ ਲਈ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ |