15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੈਬਨਿਟ ਮੰਤਰੀ ਸੌਂਦ ਨੇ 12 ਕਰੋੜ ਰੁਪਏ ਦੀ ਲਾਗਤ ਵਾਲੀ 'ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ' ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 11-04-2026
ਖੰਨਾ, 10 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਹਲਕਾ ਖੰਨਾ ਅਤੇ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਸ਼ੁੱਕਰਵਾਰ ਨੂੰ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਅਮਰਦਾਸ ਮਾਰਕੀਟ ਖੰਨਾ ਵਿਖੇ 'ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ' ਬਣਾਉਣ ਲਈ 12.03 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ | ਇਸ਼ ਮੌਕੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇੱਕ ਬਹੁਤ ਵੱਡਾ ਪ੍ਰੋਜੈਕਟ ਖੰਨਾ ਸ਼ਹਿਰ ਨੂੰ ਦਿੱਤਾ ਹੈ | ਸਭ ਤੋਂ ਪਵਿੱਤਰ ਆਤਮਾ ਭਗਤ ਪੂਰਨ ਸਿੰਘ ਜਿਨ੍ਹਾਂ ਨੂੰ ਸੇਵਾ ਦੇ ਪੁੰਜ ਕਿਹਾ ਜਾਂਦਾ ਹੈ ਅਤੇ ਜਿਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਸੀ, ਉਨ੍ਹਾਂ ਨੇ 1984 ਵਿਚ ਹੋਏ ਕਤਲੇਆਮ ਦੇ ਰੋਸ ਵਜੋਂ ਆਪਣਾ ਨੋਬਲ ਪੁਰਸਕਾਰ ਵਾਪਸ ਕਰ ਦਿੱਤਾ ਸੀ | ਭਗਤ ਪੂਰਨ ਸਿੰਘ ਖੰਨਾ ਦੇ ਨਜ਼ਦੀਕੀ ਪਿੰਡ ਰਾਜੇਵਾਲ ਦੇ ਜੰਮਪਲ ਸਨ ਅਤੇ ਉਨ੍ਹਾਂ ਨੇ ਆਪਣੀ ਸਾਰੇ ਸਿੱਖਿਆ ਖੰਨਾ ਸ਼ਹਿਰ ਦੇ ਆਰੀਆ ਸਕੂਲ ਵਿਚੋਂ ਪ੍ਰਾਪਤ ਕੀਤੀ ਸੀ | ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਦਾ ਮਾਣ ਸਨਮਾਨ ਬਹੁਤ ਉੱਚਾ ਹੈ | ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਮਾਣ-ਸਤਿਕਾਰ ਦੇਣ ਲਈ ਖੰਨਾ ਵਿਚ ਹੈਰੀਟੇਜ ਸਟਰੀਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਤੋਂ ਹੀ ਇਸ ਹੈਰੀਟੇਜ ਸਟਰੀਟ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਜਾਵੇਗਾ | ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ਵਾਸ ਜਤਾਇਆ ਕਿ ਇਸ ਪ੍ਰੋਜੈਕਟ ਦੀ ਪੂਰਤੀ ਨਾਲ ਖੰਨਾ ਦੀ ਨਵੀਂ ਪਹਿਚਾਣ ਬਣੇਗੀ ਅਤੇ ਇਹ ਖੰਨਾ ਸ਼ਹਿਰ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਵਿਚ ਸ਼ਾਮਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਇਸ ਤਰ੍ਹਾਂ ਦੀਆਂ ਯੋਜਨਾਵਾਂ ਲਗਾਤਾਰ ਜਾਰੀ ਰਹਿਣਗੀਆਂ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੰਨਾ ਦੇ ਸੁੰਦਰੀਕਰਨ ਅਤੇ ਆਧੁਨਿਕ ਵਿਕਾਸ ਵੱਲ ਇੱਕ ਵੱਡਾ ਕਦਮ ਹੈ | ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਖੰਨਾ ਨੂੰ ਇੰਨਾ ਵੱਡਾ ਪ੍ਰੋਜੈਕਟ ਮਿਲਿਆ ਹੈ ਜੋ ਸ਼ਹਿਰ ਨੂੰ ਬਦਲ ਦੇਵੇਗਾ | ਉਨ੍ਹਾਂ ਦੱਸਿਆ ਕਿ ਹੈਰੀਟੇਜ ਸਟਰੀਟ ਦੇ ਨਿਰਮਾਣ ਨਾਲ ਨਾ ਸਿਰਫ਼ ਖੰਨਾ ਦੀ ਦਿੱਖ ਵਧੀਆ ਹੋਵੇਗੀ ਸਗੋਂ ਇਸ ਦੇ ਕਾਰੋਬਾਰ ਨੂੰ ਵੀ ਬਹੁਤ ਫ਼ਾਇਦਾ ਹੋਵੇਗਾ | ਇਹ ਨਵੀਂ ਡਿਜ਼ਾਈਨ ਕੀਤੀ ਗਈ ਸਟਰੀਟ ਲੋਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਸਥਾਨਕ ਕਾਰੋਬਾਰੀਆਂ ਲਈ ਨਵੇਂ ਮੌਕੇ ਪ੍ਰਦਾਨ ਕਰੇਗੀ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਜਗਤਾਰ ਸਿੰਘ ਗਿੱਲ ਰਤਨਹੇੜੀ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ ਤੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਕੌਂਸਲਰ ਪਰਮਪ੍ਰੀਤ ਸਿੰਘ ਪੌਂਪੀ, ਕੌਂਸਲਰ ਰਜਿੰਦਰ ਸਿੰਘ ਜੀਤ, ਕੌਂਸਲਰ ਜਤਿੰਦਰ ਪਾਠਕ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਹਲਕਾ ਖੰਨਾ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਟਪਿਆਲਾ ਦੇ 20 ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ, ਸੋਨੀਆ ਮਾਨ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਮਨਜਿੰਦਰ ਸਿੰਘ ਨੋਨੀ ਸੀਲੋਂ ਬਲਾਕ ਡੇਹਲੋਂ ਕਾਂਗਰਸ ਦੇ ਮੁੜ ਪ੍ਰਧਾਨ ਬਣੇ
Ad Position 24