ਲੁਧਿਆਣਾ, 10 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਅਤੇ ਯੂਨੀਅਨ ਆਗੂ ਮਨੋਜ ਕੁਮਾਰ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀ ਅਧਿਆਪਕਾਂ ਤੋਂ ਵਾਂਝੇ ਹਨ ਅਤੇ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਮੁਤਾਬਿਕ ਕਈ ਸਕੂਲ ਬਿਨਾਂ ਪਿ੍ੰਸੀਪਲਾਂ ਦੇ ਚੱਲ ਰਹੇ ਹਨ | ਆਗੂਆਂ ਨੇ ਅੱਗੇ ਕਿਹਾ ਕਿ ਅਧਿਆਪਕਾਂ ਨੰੂ ਜਨਗਣਨਾ ਅਤੇ ਹੋਰ ਗੈਰ ਵਿੱਦਿਅਕ ਡਿਊਟੀਆਂ ਲਗਾਉਣ ਨਾਲ ਪੜ੍ਹਾਈ ਅਤੇ ਦਾਖ਼ਲੇ ਪ੍ਰਭਾਵਿਤ ਹੋ ਰਹੇ ਹਨ |