15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਮਲੋਹ ਰੋਡ 'ਤੇ ਪੁਰਾਣੀ ਬਿਲਡਿੰਗ ਡਿੱਗਣ ਨਾਲ ਹਾਦਸਾ, ਮਜ਼ਦੂਰ ਮਲਬੇ ਹੇਠਾਂ ਦੱਬਿਆ

Ad Position 21
No active advertisement
ਅਜੀਤ ਡੈਸਕ 11-04-2026
ਖੰਨਾ, 10 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਅਮਲੋਹ ਰੋਡ 'ਤੇ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਇਕ ਪੁਰਾਣੀ ਬਿਲਡਿੰਗ ਨੂੰ ਢਾਹੁੰਦੇ ਸਮੇਂ ਅਚਾਨਕ ਉਸ ਦਾ ਲੈਂਟਰ ਡਿਗ ਪਿਆ | ਇਸ ਹਾਦਸੇ ਵਿਚ ਇਕ ਮਜ਼ਦੂਰ ਮਲਬੇ ਹੇਠਾਂ ਦੱਬ ਗਿਆ, ਜਿਸ ਨੰੂ ਲਗਭਗ ਅੱਧੇ ਘੰਟੇ ਦੀ ਮਸ਼ੱਕਤ ਤੋਂ ਬਾਅਦ ਬਾਹਰ ਕੱਢ ਕੇ ਉਸ ਦੀ ਜਾਨ ਬਚਾਈ ਗਈ | ਮਿਲੀ ਜਾਣਕਾਰੀ ਮੁਤਾਬਿਕ ਅਮਲੋਹ ਰੋਡ 'ਤੇ ਪੈਟਰੋਲ ਪੰਪ ਦੇ ਨੇੜੇ ਕਰੀਬ 25-30 ਸਾਲ ਪੁਰਾਣੀ ਬਿਲਡਿੰਗ ਨੂੰ ਢਾਹਿਆ ਜਾ ਰਿਹਾ ਸੀ | ਹੈਰਾਨੀ ਦੀ ਗੱਲ ਇਹ ਹੈ ਕਿ ਮੌਕੇ 'ਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਨਹੀਂ ਸਨ | ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਮਜ਼ਦੂਰਾਂ ਵਲੋਂ ਬਿਲਡਿੰਗ ਦਾ ਬੀਮ ਤੋੜਿਆ ਗਿਆ ਤਾਂ ਅਚਾਨਕ ਹੀ ਲੈਂਟਰ ਡਿਗ ਗਿਆ ਅਤੇ ਇੱਕ ਮਜ਼ਦੂਰ ਮਲਬੇ ਹੇਠਾਂ ਦੱਬ ਗਿਆ | ਘਟਨਾ ਤੋਂ ਬਾਅਦ ਮੌਕੇ 'ਤੇ ਹਫ਼ੜਾ ਦਫ਼ੜੀ ਦਾ ਮਾਹੌਲ ਬਣ ਗਿਆ | ਸਥਾਨਕ ਲੋਕ ਤੁਰੰਤ ਮਦਦ ਲਈ ਅੱਗੇ ਆਏ ਅਤੇ ਦੋ ਜੇ. ਸੀ. ਬੀ. ਮਸ਼ੀਨਾਂ ਮੰਗਵਾ ਕੇ ਬਚਾਓ ਦੀ ਕਾਰਵਾਈ ਸ਼ੁਰੂ ਕੀਤੀ ਗਈ | ਕਰੀਬ ਅੱਧੇ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਮਜ਼ਦੂਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ | ਬਾਅਦ ਵਿਚ ਉਸ ਨੰੂ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਫ਼ਸਲਾਂ ਅਤੇ ਜ਼ਮੀਨ ਦੀ ਕਰ ਰਹੀ ਲੁੱਟ-ਰਾਕੇਸ਼ ਟਿਕੈਤ ਅਗਲੀ ਖ਼ਬਰ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਤਹਿਤ ਵਾਰਡ ਨੰਬਰ 7 ਪਾਇਲ 'ਚ ਪ੍ਰੋਗਰਾਮ
Ad Position 24