14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਫ਼ਸਲਾਂ ਅਤੇ ਜ਼ਮੀਨ ਦੀ ਕਰ ਰਹੀ ਲੁੱਟ-ਰਾਕੇਸ਼ ਟਿਕੈਤ

Ad Position 21
No active advertisement
ਅਜੀਤ ਡੈਸਕ 11-04-2026
ਕੁਹਾੜਾ, 10 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਵਿਸ਼ੇਸ਼ ਤੌਰ 'ਤੇ ਭਾ. ਕਿ. ਯੂ. ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵਲੋਂ ਕਿਸਾਨੀ ਮੁੱਦਿਆਂ 'ਤੇ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਐੱਮ. ਐੱਸ. ਪੀ. ਗਰੰਟੀ ਤੇ ਕਾਨੂੰਨ ਬਣਾਉਣ ਦੀ ਕਿਸਾਨਾਂ ਦੀ ਮੁੱਖ ਮੰਗ ਨੂੰ ਕੇਂਦਰ ਸਰਕਾਰ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਉਦਯੋਗਪਤੀ ਘਰਾਣਿਆਂ ਨੂੰ ਲਾਭ ਦੇਣ ਲਈ ਕਿਸਾਨਾਂ ਦੀਆਂ ਫ਼ਸਲਾਂ ਅਤੇ ਜ਼ਮੀਨ ਦੀ ਲੁੱਟ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਵਪਾਰਕ ਤੌਰ ਤੇ ਕੇਂਦਰ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਫਿਜ਼ੀਕਲ ਤੌਰ ਤੇ ਸੰਘਰਸ਼ ਕਦੋਂ ਚੱਲੇਗਾ ਇਹ ਸਮਾਂ ਹੀ ਦੱਸੇਗਾ | ਇਸ ਮੌਕੇ ਭਾ. ਕਿ. ਯੂ. ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨੀ ਇਸ ਸਮੇਂ ਵੱਡੇ ਸੰਕਟ ਵਿਚੋਂ ਗੁਜ਼ਰ ਰਹੀ ਹੈ ਅਤੇ ਹਰ ਸਾਲ ਗੜੇ ਮਾਰੀ ਅਤੇ ਹੜਾਂ ਕਾਰਨ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਬਾਂਹ ਫੜੇ ਅਤੇ ਹੋਏ ਨੁਕਸਾਨ ਦਾ ਮੁਆਵਜ਼ਾ ਫ਼ੌਰੀ ਤੌਰ 'ਤੇ ਜਾਰੀ ਕਰੇ | ਇਸ ਮੌਕੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਨੇ ਕਿਹਾ ਕਿ ਸੈਂਟਰ ਵਲੋਂ ਅਮਰੀਕਾ ਨਾਲ ਕਰ ਮੁਕਤ ਜੋ ਸਮਝੌਤਾ ਕੀਤਾ ਜਾ ਰਿਹਾ ਹੈ | ਉਸ ਦੀ ਮਾਰ ਕਿਸਾਨਾਂ ਨੂੰ ਝੱਲਣੀ ਪਵੇਗੀ ਅਤੇ ਕਿਸਾਨ ਆਰਥਿਕ ਤੌਰ ਤੇ ਹੋਰ ਮੰਦਹਾਲੀ ਵੱਲ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਇਸੇ ਤਰ੍ਹਾਂ ਤੱਕ ਜਾਰੀ ਰਹਿਣਗੇ | ਇਸ ਮੌਕੇ ਪ੍ਰਸ਼ੋਤਮ ਸਿੰਘ ਗਿੱਲ, ਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਪਲਵਿੰਦਰ ਸਿੰਘ ਪਾਲਮਾਜਰਾ, ਈਰਿੰਦਰ ਸਿੰਘ ਜੋਲੀ ਜੰਡਿਆਲੀ, ਪਮਨਦੀਪ ਸਿੰਘ ਗਰੇਵਾਲ, ਗੁਰਦੀਪ ਸਿੰਘ ਮੇਹਲੋਂ, ਬਲਵਿੰਦਰ ਸਿੰਘ, ਕਰਨਵੀਰ ਸਿੰਘ, ਰਾਜੂ ਪਹਾੜੂਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਉਮੈਦਪੁਰ ਵਿਖੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੇ ਹੱਕ 'ਚ ਅਹਿਮ ਇਕੱਤਰਤਾ ਅਗਲੀ ਖ਼ਬਰ ਅਮਲੋਹ ਰੋਡ 'ਤੇ ਪੁਰਾਣੀ ਬਿਲਡਿੰਗ ਡਿੱਗਣ ਨਾਲ ਹਾਦਸਾ, ਮਜ਼ਦੂਰ ਮਲਬੇ ਹੇਠਾਂ ਦੱਬਿਆ
Ad Position 24