14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪਿੰਡ ਉਮੈਦਪੁਰ ਵਿਖੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੇ ਹੱਕ 'ਚ ਅਹਿਮ ਇਕੱਤਰਤਾ

Ad Position 21
No active advertisement
ਅਜੀਤ ਡੈਸਕ 11-04-2026
• ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਵਿਚ ਹਲਕਾ ਗਿੱਲ ਨਿਵਾਸੀ ਅਹਿਮ ਯੋਗਦਾਨ ਪਾਉਣਗੇ-ਸਿਮਕ, ਲਹਿਰਾ
ਡੇਹਲੋਂ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੇ ਹੱਕ ਵਿਚ ਪਿੰਡ ਉਮੈਦਪੁਰ ਵਿਖੇ ਅਹਿਮ ਇਕੱਤਰਤਾ ਹੋਈ, ਜਿਸ ਦੌਰਾਨ ਹਲਕਾ ਇੰਚਾਰਜ ਸਿਮਕ ਅਤੇ ਸਰਕਲ ਘਵੱਦੀ ਦੇ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਦਾਅਵਾ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ਜਾ ਰਹੀ ਹੈ, ਉਸ ਦੇ ਨਾਲ ਹੀ ਪਾਰਟੀ ਦੀ ਜਿੱਤ ਲਈ ਹਲਕਾ ਗਿੱਲ ਨਿਵਾਸੀ ਅਹਿਮ ਰੋਲ ਅਦਾ ਕਰਨਗੇ |
ਸਰਕਲ ਪ੍ਰਧਾਨ ਲਹਿਰਾ ਨੇ ਕਿਹਾ ਕਿ ਹਲਕਾ ਇੰਚਾਰਜ ਸਿਮਕ ਪੜੇ ਲਿਖੇ ਤੇ ਸੂਝਵਾਨ ਵਿਅਕਤੀ ਹਨ, ਜੋ ਸਰਕਾਰ ਬਣਨ ਤੇ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕਰਨ ਨੂੰ ਤਰਜ਼ੀਹ ਦੇਣ ਦੇ ਨਾਲ-ਨਾਲ ਲੋਕ ਮਸਲਿਆਂ ਦੇ ਹੱਲ ਨੂੰ ਪਹਿਲ ਦੇਣਗੇ | ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸਾਰੇ ਵਰਗਾਂ ਦੇ ਲੋਕ ਨਿਰਾਸ਼ ਨਜ਼ਰ ਆ ਰਹੇ ਹਨ, ਜੋ ਸ਼?ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਥਾਪੜਾ ਮਿਲਿਆ ਹੈ, ਉਸੇ ਦਿਨ ਤੋਂ ਸੀਨੀਅਰ ਲੀਡਰਸ਼ਿਪ ਵਲੋਂ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ | ਸਿਮਕ ਨੇ ਕਿਹਾ ਕਿ ਉਹ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਹਰ ਇਕ ਆਗੂ ਤੇ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ ਦੀਆਂ ਉਸਾਰੂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ | ਇਸ ਸਮੇਂ ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸੋਨੀ ਪੰਡਿਤ ਮਨਮੋਹਨਜੀਤ ਸਿੰਘ, ਕੇਵਲ ਸਿੰਘ ਉਮੈਦਪੁਰ, ਸੁਖਦੇਵ ਸਿੰਘ, ਹਰਨੇਕ ਸਿੰਘ, ਹਰਪ੍ਰੀਤ ਸਿੰਘ, ਸਤਵੀਰ ਸਿੰਘ, ਸ਼ਮਸ਼ੇਰ ਸਿੰਘ, ਜੁਗਰਾਜ ਸਿੰਘ, ਸਰਬਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਦੀ ਨਰਸਿੰਗ ਸਿਸਟਰ ਪਰਮਜੀਤ ਕੌਰ ਦੇ ਪਤੀ ਲਵਲੀ ਸਵੈਚ ਦਾ ਭੋਗ ਬਗ਼ਲੀ ਕਲਾਂ ਵਿਖੇ ਭਲਕੇ ਅਗਲੀ ਖ਼ਬਰ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਫ਼ਸਲਾਂ ਅਤੇ ਜ਼ਮੀਨ ਦੀ ਕਰ ਰਹੀ ਲੁੱਟ-ਰਾਕੇਸ਼ ਟਿਕੈਤ
Ad Position 24