ਐਨ. ਜੇ. ਐੱਸ. ਏ. ਪਬਲਿਕ ਸਕੂਲ ਵਿਖੇ ਵਿਸਾਖੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸੌਂਦ ਨੇ ਕੀਤੀ ਸ਼ਿਰਕਤ
ਅਜੀਤ ਡੈਸਕ
11-04-2026
ਇਸ ਮੌਕੇ ਸਕੂਲ ਦੇ ਪ੍ਰਧਾਨ ਸੁਖਬੀਰ ਸਿੰਘ ਆਹਲੂਵਾਲੀਆ ਨੇ ਪੰਜਾਬ ਦੇ ਕੌਮੀ ਤਿਉਹਾਰ ਵਿਸਾਖੀ ਬਾਰੇ ਜਾਣਕਾਰੀ ਦਿੱਤੀ ਅਤੇ ਖ਼ਾਲਸਾ ਦੇ ਪ੍ਰਗਟ ਦਿਵਸ ਬਾਰੇ ਜਾਣਕਾਰੀ ਤੋਂ ਇਲਾਵਾ ਪੰਜਾਬ ਦੀ ਕਿਰਸਾਨੀ ਦੇ ਨਾਲ ਜੁੜੇ ਸਭਿਆਚਾਰ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਗਿੱਧਾ, ਭੰਗੜਾ ਤੋਂ ਇਲਾਵਾ ਹੋਰ ਸਮਾਜਿਕ ਕੁਰੀਤੀਆਂ ਸਬੰਧੀ ਨਾਟਕ ਕੋਰੀਓਗ੍ਰਾਫੀ ਰਾਹੀਂ ਪੇਸ਼ਕਾਰੀਆਂ ਕਰ ਕੇ ਸਾਰਿਆਂ ਦੇ ਦਿਲਾਂ ਨੂੰ ਟੁੰਬਿਆ | ਇਸ ਮੌਕੇ ਸਮਾਜਿਕ ਸੇਵਾ ਵਿੱਚ ਕਵਿਤਾਵਾਂ ਰਾਹੀਂ ਸੇਵਾ ਕਰਨ ਵਾਲੇ ਮੇਵਾ ਸਿੰਘ ਪਾਲੀਆ ਅਤੇ ਕੁਲਦੀਪ ਸਿੰਘ ਵਲੋਂ ਆਪਣੀਆਂ ਕਵਿਤਾਵਾਂ ਰਾਹੀਂ ਸਮਾਜਿਕ ਕੁਰੀਤੀਆਂ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ |